ਪੰਜਾਬ ਨੂੰ ਮਾਨਸੂਨ ਦਾ ਕਰਨਾ ਪਵੇਗਾ ਹੋਰ ਇੰਤਜ਼ਾਰ - late monsoon in punjab
ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਮੀਂਹ ਦੀ ਬੇਸਬਰੀ ਨਾਲ ਉਡੀਕ ਹੈ ਪਰ ਪੰਜਾਬ ਨੂੰ ਅਜੇ ਮੀਂਹ ਦੀ ਹੋਰ ਉਡੀਕ ਕਰਨੀ ਪਵੇਗੀ, ਹਾਲਾਂਕਿ ਖੁਸ਼ੀ ਦੀ ਖ਼ਬਰ ਇਹ ਹੈ ਕਿ ਅਗਲੇ 2-3 ਦਿਨਾਂ ਵਿਚ ਕਈ ਇਲਾਕਿਆਂ ਵਿਚ ਪ੍ਰੀ-ਮੌਨਸੂਨ ਮੀਂਹ ਪੈਣ ਦੀ ਸੰਭਾਵਨਾ ਹੈ
ਚੰਡੀਗੜ੍ਹ: ਝੋਨੇ ਦੇ ਸੀਜ਼ਨ ਵਿਚ ਕਿਸਾਨਾਂ ਨੂੰ ਮੀਂਹ ਦੀ ਬੇਸਬਰੀ ਨਾਲ ਉਡੀਕ ਹੈ ਪਰ ਪੰਜਾਬ ਨੂੰ ਅਜੇ ਮੀਂਹ ਦੀ ਹੋਰ ਉਡੀਕ ਕਰਨੀ ਪਵੇਗੀ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਮੁਤਾਬਕ ਜੂਨ ਵਿਚ ਮਾਨਸੂਨ ਦੀ ਕਮੀ 33 ਫ਼ੀਸਦੀ ਸੀ ਤੇ 78 ਸਬ ਡਿਵੀਜ਼ਨਾਂ ਵਿਚ ਮੀਂਹ ਦੀ ਕਮੀ ਦੇਖੀ ਗਈ ਹੈ। ਪਰ ਇਸ ਹਫਤੇ ਮਾਨਸੂਨ ਦੇ ਆਉਣ ਦੀ ਸੰਭਾਵਨਾ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ 30 ਜੂਨ ਤੱਕ ਉੱਤਰੀ ਭਾਰਤ ਦੇ ਕੁਝ ਸੂਬਿਆਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਨਸੂਨ ਦਸਤਕ ਦੇ ਚੁੱਕਾ ਹੈ। ਜ਼ਿਕਰਯੋਗ ਹੈ ਕਿ ਦਿੱਲੀ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਤੇ ਜੰਮੂ ਕਸ਼ਮੀਰ ਵਿਚ ਅਜੇ ਤੱਕ ਮੌਨਸੂਨ ਦੀ ਆਮਦ ਹੋਣੀ ਬਾਕੀ ਹੈ।
ਆਈਐਮਡੀ ਦੇ ਵਧੀਕ ਡਾਇਰੈਕਟਰ ਜਨਰਲ ਮ੍ਰਿਤੰਜਯ ਮਹਾਪਾਤਰਾ ਨੇ ਦੱਸਿਆ ਕਿ ਬੰਗਾਲ ਦੀ ਖਾੜੀ ਵਿੱਚ ਬਣ ਰਿਹਾ ਨੀਵਾਂ ਦਬਾਓ ਉੜੀਸਾ ਤੇ ਰਾਜਸਥਾਨ ਦੇ ਕੁਝ ਖੇਤਰਾਂ ਸਮੇਤ ਮੱਧ ਭਾਰਤ ਵਿੱਚ ਮਾਨਸੂਨ ਲੈਕੇ ਆਏਗਾ ਹਾਲਾਂਕਿ ਦਿੱਲੀ ਪੰਜਾਬ ਤੇ ਹਰਿਆਣਾ ਵਿਚ ਮੀਂਹ ਦੇ ਆਸਾਰ ਘੱਟ ਕਰਕੇ ਅਜੇ ਇੰਤਜ਼ਾਰ ਕਰਨਾ ਪਵੇਗਾ।