ਪੰਜਾਬ

punjab

ETV Bharat / bharat

ਪੰਜਾਬ ਦੇ ਵਫਦ ਨੇ ਓਡੀਸ਼ਾ ਵਿੱਚ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਦੇ ਕੰਪਿਊਟੀਕਰਨ ਦਾ ਕੀਤਾ ਅਧਿਐਨ - ਡੀ.ਸੀ.ਸੀ.ਬੀ. ਦੇ ਮੁੱਖ ਦਫ਼ਤਰ

ਪੰਜਾਬ ਦੇ ਵਫਦ ਨੇ ਓਡੀਸ਼ਾ ਵਿੱਚ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਦੇ ਕੰਪਿਊਟੀਕਰਨ ਦਾ ਅਧਿਐਨ ਕੀਤਾ। ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਦੇ ਕੰਪਿਊਟੀਕਰਨ ਕਰਨ ਨਾਲ ਕਿਸਾਨੀ ਦੀ ਮਜ਼ਬੂਤੀ ਹੀ ਦੇਸ਼ ਦੀ ਆਰਥਿਕਤਾ ਨੂੰ ਤਕੜਾ ਬਣਾ ਸਕਦੀ ਹੈ

sukhwinder randhawa in odisha

By

Published : Aug 1, 2019, 12:21 PM IST

ਚੰਡੀਗੜ੍ਹ: ਪੰਜਾਬ ਦੇ ਵਫਦ ਨੇ ਓਡੀਸ਼ਾ ਵਿੱਚ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਦੇ ਕੰਪਿਊਟੀਕਰਨ ਦਾ ਅਧਿਐਨ ਕੀਤਾ। ਪੰਜਾਬ ਦੇ ਵਫਦ ਨੇ ਓਡੀਸ਼ਾ ਵਿਚ ਸਹਿਕਾਰੀ ਬੈਂਕਾਂ ਤੇ ਸੁਸਾਇਟੀਆਂ ਲਈ ਤਿੰਨ ਰੋਜ਼ਾਂ ਦੌਰਾ ਕੀਤਾ।
ਸਹਿਕਾਰਤਾ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਸ ਵਫਦ ਨੇ ਉਡੀਸ਼ਾ ਸਟੇਟ ਕੋਆਪਰੇਟਿਵ ਬੈਂਕ, ਡੀ.ਸੀ.ਸੀ.ਬੀ. ਦੇ ਮੁੱਖ ਦਫ਼ਤਰ ਤੇ ਜ਼ਿਲ੍ਹਾ ਖੋਰਧਾ ‘ਚ ਇਸ ਦੀ ਮਹਿਲਾ ਬ੍ਰਾਂਚ ਅਤੇ ਸ਼ਿਸ਼ੂਪਾਲ ਗੜ੍ਹ ਵਿਖੇ ਪ੍ਰਾਇਮਰੀ ਐਗਰੀਕਲਚਰਲ ਕਰੈਡਿਟ ਸੋਸਾਇਟੀ (ਪੀ.ਏ.ਸੀ.ਐਸ.) ਦਾ ਦੌਰਾ ਕੀਤਾ ਉਥੋਂ ਦੇ ਕੰਪਿਊਟਰੀਕਰਨ ਸਿਸਟਮ ਦਾ ਅਧਿਐਨ ਕੀਤਾ।
ਸਹਿਕਾਰਤਾ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਕਿਹਾ ਕਿ ”ਸਹਿਕਾਰਤਾ ਖੇਤਰ ਵਿੱਚ ਦੇਸ਼ ਭਰ ਦੇ ਸੂਬਿਆਂ ਲਈ ਮਾਲੀਏ ਦਾ ਮੁੱਖ ਸ੍ਰੋਤ ਬਣਨ ਦੀ ਵਧੇਰੇ ਸਮਰੱਥਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੂਹ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਰਸਮੀ ਅਤੇ ਗੈਰ ਰਸਮੀ ਮੰਚ ਬਣਾਉਣਾ ਬੇਹੱਦ ਜ਼ਰੂਰੀ ਹੈ ਜਿੱਥੇ ਭਾਰਤ ਸਰਕਾਰ ਨੂੰ ਸਿਫ਼ਾਰਸ਼ਾਂ ਭੇਜਣ ਲਈ ਸੂਬੇ ਦੀਆਂ ਮੁਸ਼ਕਲਾਂ ਅਤੇ ਜ਼ਰੂਰਤਾਂ ‘ਤੇ ਵਿਚਾਰ ਕੀਤਾ ਜਾ ਸਕੇ।
ਰੰਧਾਵਾ ਵੱਲੋਂ ਪੰਜਾਬ ਸਰਕਾਰ ਦੇ ਸਹਿਕਾਰਤਾ ਖੇਤਰ ਵਿੱਚ ਚੁੱਕੇ ਨਿਵੇਕਲੇ ਕਦਮਾਂ ਬਾਰੇ ਜਾਣਕਾਰੀ ਦੇਣ ‘ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀ ਸ੍ਰੀ ਸਵੈਨ ਨੇ ਇਨ੍ਹਾਂ ਕੋਸ਼ਿਸ਼ਾਂ ਦੀ ਸਲਾਹੁਤਾ ਕੀਤੀ। ਉਨ੍ਹਾਂ ਮੰਨਿਆ ਕਿ ਕਿਸਾਨੀ ਅਤੇ ਪੇਂਡੂ ਖੇਤਰ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਸਹਿਕਾਰਤਾ ਲਹਿਰ ਨੂੰ ਮਜ਼ਬੂਤੀ ਨਾਲ ਖੜ੍ਹਾ ਕਰਨ ਦੀ ਲੋੜ ਹੈ। ਦੋਵਾਂ ਮੰਤਰੀਆਂ ਦੇ ਇਸ ਮਾਮਲੇ ‘ਤੇ ਇਕੋ ਰਾਏ ਸੀ ਕਿ ਸਹਿਕਾਰਤਾ ਖੇਤਰ ਕਿਸਾਨੀ ਦੀ ਰੀੜ੍ਹ ਦੀ ਹੱਡੀ ਜਿਸ ਨੂੰ ਮਜ਼ਬੂਤ ਕੀਤੇ ਬਿਨਾਂ ਕਿਸਾਨਾਂ ਦਾ ਫਾਇਦਾ ਸੰਭਵ ਨਹੀਂ ਅਤੇ ਕਿਸਾਨੀ ਦੀ ਮਜ਼ਬੂਤੀ ਹੀ ਦੇਸ਼ ਦੀ ਆਰਥਿਕਤਾ ਨੂੰ ਤਕੜਾ ਬਣਾ ਸਕਦੀ ਹੈ ਕਿਉਂਕਿ ਭਾਰਤ ਇਕ ਖੇਤੀ ਪ੍ਰਧਾਨ ਰਾਸ਼ਟਰ ਹੈ।
ਮੀਟਿੰਗ ਦੌਰਾਨ ਦੋਵੇਂ ਮੰਤਰੀਆਂ ਨੇ ਓਡੀਸ਼ਾ ਦੇ ਸਟੇਟ ਕੋਆਪਰੇਟਿਵ ਬੈਂਕ ਤੇ ਸਹਿਕਾਰਤਾ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਸ. ਰੰਧਾਵਾ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਤਜਰਬਾ ਕਾਫ਼ੀ ਸਿੱਖਣਯੋਗ ਰਿਹਾ ਹੈ ਅਤੇ ਭਰੋਸਾ ਦਿਵਾਇਆ ਕਿ ਉਹ ਓਡੀਸ਼ਾ ਦੁਆਰਾ ਅਪਣਾਏ ਜਾ ਰਹੇ ਉੱਤਮ ਅਭਿਆਸਾਂ ਨੂੰ ਲਾਗੂ ਕਰਨਗੇ।

ABOUT THE AUTHOR

...view details