ਨਵੀਂ ਦਿੱਲੀ: ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਸੀਟਾਂ ਤੇ 668 ਉਮੀਦਵਾਰਾਂ ਦੀ ਕਿਸਮਤ ਦੈ ਫ਼ੈਸਲਾ ਅੱਜ ਈਵੀਐਮ ਮਸ਼ੀਨਾਂ ਵਿੱਚ ਕੈਦ ਹੋ ਜਾਵੇਗਾ। ਦੇਸ਼ ਵਿੱਚ ਹੋ ਰਹੇ ਵਿਰੋਧ ਖ਼ਾਸ ਕਰਕੇ ਦਿੱਲੀ ਵਿੱਚ ਪ੍ਰਦਰਸ਼ਨਾਂ ਕਰ ਕੇ ਇਹ ਵੋਟਾਂ ਬੇਹੱਦ ਖ਼ਾਸ ਜਾਪ ਰਹੀਆਂ ਹਨ।
ਦਿੱਲੀ ਦੀਆਂ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਭਾਰਤੀ ਜਨਤਾ ਪਾਰਟੀ ਦੇ ਵਿਜੇਂਦਰ ਗੁਪਤਾ ਅਤੇ ਕਾਂਗਰਸ ਦੇ ਅਰਵਿੰਦਰ ਸਿੰਘ ਲਵਲੀ ਵੱਡੇ ਚਿਹਰੇ ਹਨ।
ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ, ਦਿੱਲੀ ਵਿੱਚ ਸਭ ਤੋਂ ਜ਼ਿਆਦਾ ਉਮੀਦਵਾਰ(28) ਨਵੀਂ ਦਿੱਲੀ ਸੀਟ ਤੋਂ ਚੋਣ ਲੜ ਰਹੇ ਹਨ। ਇਹ ਵੀ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਵੀਂ ਦਿੱਲੀ ਤੋਂ ਹੀ ਚੋਣ ਲੜ ਰਹੇ ਹਨ। ਜਦੋਂ ਕਿ ਸਭ ਤੋਂ ਘੱਟ(4) ਪਟੇਲ ਨਗਰ ਵਿੱਚ ਹਨ।
ਘਰ ਬੈਠੇ ਕਰੋ ਮਤਦਾਨ ਕੇਂਦਰ ਤੇ ਭੀੜ ਦਾ ਪਤਾ
ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਮਤਦਾਤਾ ਘਰ ਬੈਠ ਹੀ ਮਤਦਾਨ ਕੇਂਦਰ ਤੇ ਮੌਜੂਦ ਭੀੜ ਦਾ ਅੰਦਾਜ਼ਾ ਲਾ ਸਕਦੇ ਹਨ। ਇਹ ਬੂਥ ਐਪ ਨਾਲ ਸੰਭਵ ਹੈ। ਇਸ ਨਾਲ ਤੁਹਾਨੂੰ ਬੂਥ ਤੇ ਭੀੜ ਦਾ ਅੰਦਾਜ਼ਾ ਹੋ ਜਾਵੇਗਾ। ਦਿੱਲੀ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਜਾਵੇਗਾ ਜੋ ਇਸ ਐਪ ਦਾ ਇਸਤੇਮਾਲ ਕਰੇਗਾ।
ਵੋਟਰਾਂ ਦੀ ਗਿਣਤੀ