ਨਵੀਂ ਦਿੱਲੀ: ਰਾਜਧਾਨੀ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਨੇ ਆਪਣਾ-ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਮੰਗਲਵਾਰ ਨੂੰ ਹੁਣ ਆਮ ਆਦਮੀ ਪਾਰਟੀ ਆਪਣਾ ਸੰਕਲਪ ਪੱਤਰ ਜਾਰੀ ਕਰੇਗੀ।
ਦਿੱਲੀ ਵਿਧਾਨ ਸਭਾ ਚੋਣਾਂ: ਅੱਜ ਮਨੋਰਥ ਪੱਤਰ ਜਾਰੀ ਕਰੇਗੀ ਆਮ ਆਦਮੀ ਪਾਰਟੀ - ਆਮ ਆਦਮੀ ਪਾਰਟੀ ਦਾ ਸੰਕਲਪ ਪੱਤਰ
ਆਮ ਆਦਮੀ ਪਾਰਟੀ ਮੰਗਲਵਾਰ ਨੂੰ ਆਪਣਾ ਸੰਕਲਪ ਪੱਤਰ ਜਾਰੀ ਕਰੇਗੀ। ਪਾਰਟੀ ਦਾ ਕਹਿਣਾ ਹੈ ਕਿ ਇਸ ਵਾਰ 10 ਬਿੰਦੂਆਂ ਉੱਤੇ ਪੂਰਾ ਸੰਕਲਪ ਪੱਤਰ ਆਧਾਰਿਤ ਹੋਵੇਗਾ।
ਆਪ ਚੋਣਾਂ ਤੋਂ 2 ਦਿਨ ਪਹਿਲਾਂ ਹੀ ਆਪਣਾ ਸੰਕਲਪ ਪੱਤਰ ਜਾਰੀ ਕਰ ਰਹੀ ਹੈ। ਇਸ ਮਾਮਲੇ ਉੱਤੇ ਪਾਰਟੀ ਦਾ ਕਹਿਣਾ ਹੈ ਕਿ ਇਸ ਵਾਰ 10 ਬਿੰਦੂਆਂ ਉੱਤੇ ਪੂਰਾ ਸੰਕਲਪ ਪੱਤਰ ਆਧਾਰਿਤ ਹੋਵੇਗਾ। ਜੋ ਪੁਰਾਣੀਆਂ ਯੋਜਨਾਵਾਂ ਚੱਲ ਰਹੀਆਂ ਹਨ ਉਹ ਪਹਿਲਾਂ ਵਾਂਗ ਹੀ ਜਾਰੀ ਰਹਿਣਗੀਆਂ। ਇੱਕ ਪਾਸੇ ਜਿੱਥੇ ਭਾਜਪਾ ਨੇ ਸਕੂਟਰੀ ਅਤੇ 2 ਰੁਪਏ ਕਿੱਲੋ ਆਟਾ ਦੇਣ ਦੀ ਗੱਲ ਕਹੀ ਹੈ, ਉੱਥੇ ਹੀ ਕਾਂਗਰਸ ਨੇ 300 ਯੂਨਿਟ ਮੁਫਤ ਬਿਜਲੀ ਦੇ ਨਾਲ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਹੈ।
ਅਜਿਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਟਰਾਂਸਪੋਰਟ ਪ੍ਰਣਾਲੀ ਨੂੰ ਮਜ਼ਬੂਤ ਕਰਨ, ਫੀਡਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਨੂੰ ਆਪਣੇ ਸੰਕਲਪ ਪੱਤਰ ਵਿੱਚ ਸ਼ਾਮਲ ਕਰ ਸਕਦੀ ਹੈ। ਇਸ ਦੇ ਨਾਲ ਹੀ ਰਾਜਧਾਨੀ ਦੀ ਸਾਫ-ਸਫਾਈ ਨੂੰ ਵੀ ਆਪਣੇ ਸੰਕਲਪ ਪੱਤਰ ਵਿੱਚ ਸਭ ਤੋਂ ਉੱਤੇ ਥਾਂ ਦੇ ਸਕਦੀ ਹੈ।