ਨਵੀਂ ਦਿੱਲੀ: ਸੱਤ ਘੰਟੇ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਆਖ਼ਰਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਉਨ੍ਹਾਂ ਨੇ ਦਿੱਲੀ ਦੇ ਜਾਮਨਗਰ ਹਾਉਸ ਵਿਖੇ ਨਵੀਂ ਦਿੱਲੀ ਸੀਟ ਤੋਂ ਪਰਚਾ ਭਰਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪਿਆ।
ਇਸ ਤੋਂ ਪਹਿਲਾ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਉਹ ਆਪਣੀ ਨਾਮਜ਼ਦਗੀ ਦਾਖ਼ਲ ਕਰਨ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਟਵੀਟ 'ਚ ਕਿਹਾ, "ਮੈਂ ਫਾਰਮ ਭਰਨ ਦੀ ਉਡੀਕ ਕਰ ਰਿਹਾ ਹਾਂ, ਮੇਰਾ ਟੋਕਨ ਨੰਬਰ 45 ਹੈ। ਬਹੁਤ ਸਾਰੇ ਲੋਕ ਇੱਥੇ ਫਾਰਮ ਭਰਨ ਲਈ ਕਤਾਰ ਵਿੱਚ ਹਨ, ਮੈਂ ਬਹੁਤ ਖੁਸ਼ ਹਾਂ ਕਿ ਬਹੁਤ ਸਾਰੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈ ਰਹੇ ਹਨ।"