ਸੋਨੀਪਤ: ਕੋਰੋਨਾ ਮਹਾਂਮਾਰੀ ਕਾਰਨ ਲਗਾਏ ਲੌਕਡਾਊਨ ਵਿਚਕਾਰ ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾਰੀ ਸੋਮਵਾਰ ਨੂੰ ਕ੍ਰਿਕਟ ਖੇਡਣ ਲਈ ਹਰਿਆਣਾ ਦੇ ਸੋਨੀਪਤ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਤਾਲਾਬੰਦੀ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕੀਤੀ।
ਤਿਵਾਰੀ ਨੂੰ ਸ਼ੇਖਪੁਰਾ ਕ੍ਰਿਕਟ ਸਟੇਡੀਅਮ ਵਿੱਚ ਬਿਨਾਂ ਕੋਈ ਮਾਸਕ ਪਾਏ ਕ੍ਰਿਕਟ ਖੇਡਦੇ ਦੇਖਿਆ ਗਿਆ ਜਿਸ ਨੂੰ ਸਰਕਾਰ ਨੇ ਲਾਜ਼ਮੀ ਕਰ ਦਿੱਤਾ ਹੈ।
ਇਹ ਅਜਿਹੇ ਸਮੇਂ ਹੋਇਆ ਹੈ ਜਦੋਂ ਹਰਿਆਣਾ ਸਰਕਾਰ ਨੇ ਦਿੱਲੀ ਤੋਂ ਸੂਬੇ ਵਿੱਚ ਆਉਣ ਕਾਰਨ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਹਵਾਲਾ ਦਿੰਦੇ ਹੋਏ ਦਿੱਲੀ ਨਾਲ ਲੱਗਦੀ ਆਪਣੀ ਸਰਹੱਦ ਸੀਲ ਕਰ ਦਿੱਤੀ ਹੈ।
ਐਸਡੀਐਮ ਰਵਿੰਦਰ ਪਾਟਿਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖਣਗੇ ਕਿਉਂਕਿ ਉਨ੍ਹਾਂ ਨੂੰ ਮੈਚ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਜ਼ਿਕਰਯੋਗ ਹੈ ਕਿ ਭਾਰਤ ਇਸ ਸਮੇਂ ਕੋਰੋਨਾ ਵਾਇਰਸ ਕਾਰਨ ਲਗਾਈ ਤਾਲਾਬੰਦੀ ਦੇ ਚੌਥੇ ਪੜਾਅ ਵਿੱਚ ਹੈ। ਹਾਲਾਂਕਿ ਕੇਂਦਰ ਨੇ ਲੌਕਡਾਊਨ ਦੇ ਨਿਯਮਾਂ ਵਿੱਚ ਕੁੱਝ ਢਿੱਲ ਦਿੱਤੀ ਹੈ ਪਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਹੈ।