ਪੰਜਾਬ

punjab

ETV Bharat / bharat

550ਵਾਂ ਪ੍ਰਕਾਸ਼ ਪੁਰਬ: ਵਿਜੇ ਗੋਇਲ ਅਤੇ ਆਰਪੀ ਸਿੰਘ ਨੇ ਗੁਰੂਦੁਆਰਾ ਬੰਗਲਾ ਸਾਹਿਬ 'ਚ ਕੀਤੀ ਸੇਵਾ - ਗੁਰਦੁਆਰਾ ਬੰਗਲਾ ਸਾਹਿਬ

ਦਿੱਲੀ ਭਾਜਪਾ ਦੇ ਸੀਨੀਅਰ ਆਗੂ ਵਿਜੇ ਗੋਇਲ ਅਤੇ ਸਰਦਾਰ ਆਰਪੀ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਹਰ ਇੱਕ ਲਾਚਾਰ ਵਿਅਕਤੀ ਦੀ ਮਦਦ ਕਰਨੀ ਚਾਹੀਦੀ ਹੈ, ਆਪਸੀ ਭਾਈਚਾਰਕ ਸਾਂਝ ਰੱਖਣੀ ਚਾਹੀਦੀ ਹੈ।

ਫ਼ੋਟੋ।

By

Published : Nov 11, 2019, 5:23 PM IST

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦਿੱਲੀ ਭਾਜਪਾ ਦੇ ਸੀਨੀਅਰ ਆਗੂ ਵਿਜੇ ਗੋਇਲ ਅਤੇ ਸਰਦਾਰ ਆਰ ਪੀ ਸਿੰਘ ਬੰਗਲਾ ਸਾਹਿਬ ਦੇ ਗੁਰਦੁਆਰੇ ਪਹੁੰਚੇ। ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਵਿੱਚ ਜੋੜਾ ਘਰ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੂੰ ਯਾਦ ਕਰਨ ਦਾ ਸਭ ਤੋਂ ਚੰਗਾ ਤਰੀਕਾ ਗੁਰਦੁਆਰੇ 'ਚ ਸੇਵਾ ਕਰਨਾ ਹੈ।

ਵਿਜੇ ਗੋਇਲ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਨ੍ਹਾਂ ਨੂੰ ਅੱਜ ਗੁਰਦੁਆਰੇ 'ਚ ਸੇਵਾ ਕਰਨ ਦਾ ਮੌਕਾ ਮਿਲਿਆ। ਵਿਜੇ ਗੋਇਲ ਨੇ ਲੋਕਾਂ ਨੂੰ ਪੂਰੇ ਦੇਸ਼ ਅੰਦਰ ਸ਼ਾਂਤੀ, ਸਦਭਾਵਨਾ ਦਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ।

ਵੀਡੀਓ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਦਾ ਪਾਲਣ ਕਰਨਾ ਸਿਖਾਉਂਦੇ ਨੇ ਕੁਝ ਗੀਤ

ਸਰਦਾਰ ਆਰ.ਪੀ. ਸਿੰਘ ਨੇ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜੋ ਸਿੱਖਿਆ ਦਿੱਤੀ ਹੈ ਉਸਦਾ ਪਾਲਨ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਸਾਨੂੰ ਇਹ ਸੁਨਿਸ਼ਚਿਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਪੂਰੇ ਦੇਸ਼ ਵਿੱਚ ਕੋਈ ਗਰੀਬ ਭੁੱਖਾ ਨਾ ਰਹੇ, ਤਾਂ ਜੋ ਕਿਸੇ ਨਾਲ ਕੋਈ ਬੇਇਨਸਾਫੀ ਨਾ ਹੋਵੇ। ਇਸ ਨਾਲ ਸਾਰੇ ਪਾਸੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮਾਹੌਲ ਰਹੇਗਾ।

ABOUT THE AUTHOR

...view details