ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਸਦ ਕੰਪਲੈਕਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਹਿੰਸਾ ਤੇ ਕੋਰੋਨਾ ਵਾਇਰਸ ਬਾਰੇ ਵਿਚਾਰ ਵਟਾਂਦਰਾ ਕੀਤਾ।
ਪੀਐੱਮ ਮੋਦੀ ਨੂੰ ਮਿਲੇ ਅਰਵਿੰਦ ਕੇਜਰੀਵਾਲ, ਦਿੱਲੀ ਹਿੰਸਾ ਨੂੰ ਲੈ ਕੇ ਹੋਈ ਚਰਚਾ - ਪੀਐੱਮ ਮੋਦੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਦਰਮਿਆਨ ਸੰਸਦ ਭਵਨ ਕੰਪਲੈਕਸ ਵਿੱਚ ਦਿੱਲੀ ਹਿੰਸਾ ਤੇ ਕੋਰੋਨਾ ਵਾਇਰਸ ਨਾਲ ਫੈਲ ਰਹੀ ਮਹਾਂਮਾਰੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਦਿੱਲੀ ਹਿੰਸਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖਤ ਸਜ਼ਾ ਮਿਲੇਗੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ ਕਿ ਸਾਰਿਆਂ ਨੂੰ ਕੋਰੋਨਾ ਵਾਇਰਸ ਦੇ ਵਿਰੁੱਧ ਮਿਲ ਕੇ ਕੰਮ ਕਰਨਾ ਹੋਵੇਗਾ।
ਤੀਜੀ ਵਾਰ ਮੁੱਖ ਮੰਤਰੀ ਚੁਣੇ ਜਾਣ ਅਤੇ ਦਿੱਲੀ ਵਿਚ ਹੋਈ ਹਿੰਸਾ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ। ਦੱਸ ਦੇਈਏ ਕਿ ਦਿੱਲੀ ਦੇ ਉੱਤਰ-ਪੂਰਬੀ ਖੇਤਰ ਵਿਚ ਭੜਕੀ ਹਿੰਸਾ ਵਿਚ 47 ਲੋਕਾਂ ਦੀ ਜਾਨ ਚਲੀ ਗਈ ਤੇ 200 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ, ਸਮੇਤ 11 ਪੁਲਿਸ ਮੁਲਾਜ਼ਮ। ਇਨ੍ਹਾਂ ਵਿੱਚੋਂ ਦੋ ਪੁਲਿਸ ਅਧਿਕਾਰੀ ਅਮਿਤ ਸ਼ਰਮਾ ਅਤੇ ਅਨੁਜ ਕੁਮਾਰ ਸ਼ਰਮਾ ਵੀ ਸ਼ਾਮਲ ਹਨ। ਹਿੰਸਾ ਦੀ ਜਾਂਚ ਲਈ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਦੀਆਂ ਦੋ ਐਸਆਈਟੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਅਤੇ ਭਾਜਪਾ ਵੀ ਦਿੱਲੀ ਵਿਚ ਹੋਈ ਹਿੰਸਾ ਨੂੰ ਲੈ ਕੇ ਇਕ-ਦੂਜੇ ਦੇ ਸਾਮ੍ਹਣੇ ਹਨ, ਦੋਵੇਂ ਧਿਰਾਂ ਇਕ-ਦੂਜੇ ਨੂੰ ਦਿੱਲੀ ਵਿਚ ਹੋਈ ਹਿੰਸਾ ਲਈ ਜ਼ਿੰਮੇਵਾਰ ਠਹਿਰਾ ਰਹੀਆਂ ਹਨ।