ਨਵੀਂ ਦਿੱਲੀ: ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਆਤਮ ਸਮਰਪਣ ਕਰਨ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਆਪਣਾ ਆਦੇਸ਼ ਇੱਕ ਦਿਨ ਲਈ ਰਾਖਵਾਂ ਰੱਖ ਲਿਆ ਹੈ।
INX ਮੀਡੀਆ ਕੇਸ: ਅਦਾਲਤ ਨੇ ਰੱਦ ਕੀਤੀ ਚਿਦੰਬਰਮ ਦੀ ਆਤਮ ਸਮਰਪਣ ਕਰਨ ਦੀ ਅਰਜ਼ੀ - chidambaram latest news
ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀਆਂ ਮੁਸੀਬਤਾਂ ਘੱਟ ਨਹੀਂ ਹੋ ਰਹੀਆਂ ਹਨ। ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਦੀ ਆਤਮ ਸਮਰਪਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਚਿਦੰਬਰਮ ਦੀ ਗ੍ਰਿਫ਼ਤਾਰੀ ਜ਼ਰੂਰੀ ਸੀ।
ਸੁਣਵਾਈ ਦੇ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੋਰਟ ਨੂੰ ਦੱਸਿਆ ਕਿ ਚਿਦੰਬਰਮ ਦੀ ਗ੍ਰਿਫ਼ਤਾਰੀ ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਰੂਰੀ ਹੈ, ਪਰ ਇਹ ਢੁਕਵੇਂ ਸਮੇਂ ‘ਤੇ ਹੋਵੇਗੀ। ਚਿਦੰਬਰਮ ਇਸ ਸਮੇਂ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਅਦਾਲਤ ਨੂੰ ਦੱਸਿਆ ਕਿ ਚਿਦੰਬਰਮ ਨਿਆਂਇਕ ਹਿਰਾਸਤ ਵਿੱਚ ਸਨ ਅਤੇ ਉਹ ਸਬੂਤਾਂ ਨਾਲ ਛੇੜਛਾੜ ਕਰਨ ਦੀ ਸਥਿਤੀ ਵਿੱਚ ਨਹੀਂ ਸਨ। ਉੱਥੇ ਹੀ ਦੂਜੇ ਪਾਸੇ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਈਡੀ ਦੀ ਰਿਪੋਰਟ ਗ਼ਲਤ ਹੈ ਅਤੇ ਇਹ ਉਨ੍ਹਾਂ ਦੇ ਮੁਵੱਕਲ ਨੂੰ ਨੁਕਸਾਨ ਪਹੁੰਚਾਉਣ 'ਤੇ ਕੇਂਦਰਤ ਹੈ।
ਚਿਦੰਬਰਮ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਨਿਆਇਕ ਹਿਰਾਸਤ ਵਿੱਚ ਹਨ, ਜਿਸ ਦੀ ਜਾਂਚ ਸੀਬੀਆਈ ਕਰ ਰਹੀ ਹੈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ।
ਇਹ ਵੀ ਪੜੋ- ਕੇਂਦਰ ਸਰਕਾਰ ਨੇ 312 ਸਿੱਖ ਵਿਦੇਸ਼ੀ ਨਾਗਰਿਕਾਂ ਦੇ ਨਾਂਅ ਕਾਲੀ ਸੂਚੀ ਵਿੱਚੋਂ ਹਟਾਏ