ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਦੋਸ਼ੀਆਂ ਨੂੰ ਫ਼ਾਂਸੀ ਦੇਣ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਪਹਿਲਾਂ ਨਿਰਭਯਾ ਮਾਮਲੇ ਵਿੱਚ ਦੋਸ਼ੀ ਪਵਨ ਗੁਪਤਾ ਨੇ ਅਪਰਾਧ ਵੇਲੇ ਨਾਬਾਲਗ਼ ਹੋਣ ਦੀ ਦਲੀਲ ਸਬੰਧੀ ਪਟੀਸ਼ਨ ਦਾਖ਼ਿਲ ਕੀਤੀ ਸੀ ਜਿਸ ਸਬੰਧੀ ਅਦਾਲਤ ਨੇ ਪਟੀਸ਼ਨ ਖ਼ਾਰਿਜ ਕਰ ਦਿੱਤੀ ਸੀ।
ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ ਇੱਕ ਵਾਰ ਮੁੜ ਟਲੀ - Supreme court
ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਫ਼ੈਸਲੇ 'ਤੇ ਰੋਕ ਲਾ ਦਿੱਤੀ ਹੈ। ਚਾਰਾਂ ਦੋਸ਼ੀਆਂ ਨੂੰ ਕੱਲ੍ਹ ਭਾਵ ਕਿ 1 ਫਰਵਰੀ ਨੂੰ ਫਾਂਸੀ ਨਹੀਂ ਹੋਵੇਗੀ।
![ਨਿਰਭਯਾ ਦੇ ਦੋਸ਼ੀਆਂ ਦੀ ਫਾਂਸੀ ਇੱਕ ਵਾਰ ਮੁੜ ਟਲੀ ਫ਼ੋਟੋ](https://etvbharatimages.akamaized.net/etvbharat/prod-images/768-512-5909532-thumbnail-3x2-l.jpg)
ਅਦਾਲਤ ਵੱਲੋਂ ਜਾਰੀ ਕੀਤੇ ਗਏ ਡੈਥ ਵਾਰੰਟ ਮੁਤਾਬਿਕ ਦੋਸ਼ੀਆਂ ਨੂੰ ਇੱਕ ਫਰਵਰੀ ਨੂੰ ਫਾਂਸੀ ਦੀ ਸਜ਼ਾ ਹੋਣੀ ਸੀ ਪਰ ਅਦਾਲਤ ਦੇ ਆਦੇਸ਼ਾਂ ਤੋਂ ਬਾਅਦ ਦੋਸ਼ੀਆਂ ਦੀ ਸਜ਼ਾ ਟਾਲ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਿਰਭਯਾ ਗੈਂਗਰੇਪ ਤੇ ਕਤਲ ਦੇ ਦੋਸ਼ੀ ਪਵਨ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ। ਦੋਸ਼ੀ ਪਵਨ ਗੁਪਤਾ ਦੀ ਮੁੜ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਸੀ।
ਅਪਰਾਧ ਵੇਲੇ ਨਾਬਾਲਗ਼ ਹੋਣ ਦੀ ਦਲੀਲ ਖ਼ਾਰਿਜ ਕਰਨ ਦੇ ਫੈਸਲੇ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਵਨ ਨੇ ਮੁੜਵਿਚਾਰ ਪਟੀਸ਼ਨ ਦਾਖ਼ਿਲ ਕੀਤੀ ਸੀ। ਪਵਨ ਨੇ 20 ਜਨਵਰੀ ਨੂੰ ਦਿੱਤੇ ਗਏ ਹੁਕਮ 'ਤੇ ਸੁਪਰੀਮ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਰਜ ਕੀਤੀ ਸੀ, ਜਿਸ ਵਿਚ ਜੁਰਮ ਦੇ ਸਮੇਂ ਪਵਨ ਨਾਬਾਲਗ ਹੋਣ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ।