ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਵਿੱਚ ਆਪਣੀ ਵੋਟ ਭੁਗਤਾਈ। ਵੋਟ ਪਾਉਣ ਤੋਂ ਪਹਿਲਾਂ ਕੇਜਰੀਵਾਲ ਨੇ ਆਪਣੇ ਮਾਤਾ-ਪਿਤਾ ਦੇ ਪੈਰਾਂ ਨੂੰ ਹੱਥ ਲਾ ਕੇ ਆਸ਼ੀਰਵਾਦ ਲਿਆ। ਇਸ ਦੌਰਾਨ ਮਾਂ ਨੇ ਕੇਜਰੀਵਾਲ ਨੂੰ ਤਿਲਕ ਵੀ ਲਾਇਆ।
ਅਰਵਿੰਦ ਕੇਜਰੀਵਾਲ ਨੇ ਮਾਤਾ-ਪਿਤਾ ਦਾ ਆਸ਼ੀਰਵਾਦ ਲੈਣ ਤੋਂ ਬਾਅਦ ਭੁਗਤਾਈ ਵੋਟ - AAP cm arvind kejriwal use his vote
ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਵੇਰ ਤੋਂ ਹੀ ਵੋਟਿੰਗ ਹੋ ਰਹੀ ਹੈ, ਤੇ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਵੋਟ ਪਾ ਰਹੇ ਹਨ। ਇਸ ਦੇ ਨਾਲ ਹੀ ਸਿਆਸੀ ਉਮੀਦਵਾਰਾਂ ਦਾ ਭਵਿੱਖ ਤੈਅ ਕਰ ਰਹੇ ਹਨ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਵੋਟ ਭੁਗਤਾਈ।
ਕੇਜਰੀਵਾਲ ਨੇ ਮੁੱਖ ਮੰਤਰੀ ਨਿਵਾਸ ਤੋਂ ਥੋੜੀ ਦੂਰੀ 'ਤੇ ਰਾਜਪੁਰਾ ਰੋਡ' ਤੇ ਟਰਾਂਸਪੋਰਟ ਵਿਭਾਗ 'ਚ ਆਪਣੀ ਵੋਟ ਪਾਈ। ਆਪਣੀ ਵੋਟ ਪਾਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦੇ ਸਿਰ 'ਤੇ ਮਾਪਿਆਂ ਦਾ ਹੱਥ ਹੋਵੇ, ਉਨ੍ਹਾਂ ਦੇ ਨਾਲ ਰੱਬ ਹਮੇਸ਼ਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਦਿੱਲੀ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਸਾਰੇ ਆਪਣੀ ਵੋਟ ਦੀ ਵਰਤੋਂ ਕਰਨ।
ਵੋਟ ਪਾਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਹਨੂਮਾਨ ਜੀ ਦਾ ਆਸ਼ੀਰਵਾਦ ਲਿਆ ਹੈ। ਇਸ ਦੇ ਨਾਲ ਹੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਪੱਕੀ ਹੈ। 5 ਸਾਲਾਂ ਵਿੱਚ, ਸਾਡੇ ਸਾਹਮਣੇ ਵੱਡੀਆਂ ਚੁਣੌਤੀਆਂ ਸਨ, ਤੇ ਉਨ੍ਹਾਂ ਨੇ ਹਰ ਚੁਣੌਤੀ ਦਾ ਦ੍ਰਿੜਤਾ ਨਾਲ ਸਾਹਮਣਾ ਕੀਤਾ।