ਨਵੀਂ ਦਿੱਲੀ: ਦਿੱਲੀ ਵਿਧਾਨਸਭਾ ਚੋਣਾਂ ਦਾ ਦੰਗਲ ਭਖ ਚੁੱਕਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੀਆਂ ਚੋਣ ਰੈਲੀਆਂ ਕਰ ਰਹੀਆਂ ਹਨ। ਸੋਮਵਾਰ ਨੂੰ ਪੰਜਾਬ ਦੀ ਵਜ਼ਾਰਤ ਨੇ ਦਿੱਲੀ ਦੇ ਹਰਿਨਗਰ ਵਿੱਚ ਚੋਣ ਰੈਲੀ ਕੀਤੀ। ਇਸ ਚੋਣ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਕੈਪਟਨ ਨੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਕਰੜੇ ਹੱਥੀ ਲਿਆ. ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਪ੍ਰਚਾਰ ਦਾ ਢੰਗ ਆਉਂਦਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਪਾਣੀ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਪ੍ਰਚਾਰ ਕਰ ਰਹੀ ਹੈ, ਪਰ ਇਹ ਤਾਂ ਸਰਕਾਰ ਦਾ ਕੰਮ ਹੈ। ਬਿਜਲੀ ਅਤੇ ਪਾਣੀ ਦੀ ਸਹੂਲਤ ਤਾਂ ਪੰਜਾਬ ਦੇ ਲੋਕਾਂ ਨੂੰ ਪਹਿਲਾ ਹੀ ਮਿਲ ਰਹੀ ਹੈ।