ਪੰਜਾਬ

punjab

By

Published : Jan 20, 2020, 6:55 PM IST

ETV Bharat / bharat

ਦਿੱਲੀ ਚੋਣਾਂ: ਭਾਜਪਾ ਨੇ ਐਲਾਨੇ ਉਮੀਦਵਾਰ, ਸਹਿਯੋਗੀ ਪਾਰਟੀਆਂ 'ਚ ਨਹੀਂ ਸ਼ਾਮਲ ਅਕਾਲੀ ਦਲ

ਦਿੱਲੀ ਚੋਣਾਂ ਲਈ ਭਾਜਪਾ ਨੇ ਆਪਣੇ ਸਹਿਯੋਗੀ ਪਾਰਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਐਲਾਨ 'ਚ ਕਿ ਭਾਜਪਾ ਨੇ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਜ਼ਿਕਰ ਨਹੀਂ ਕੀਤਾ ਹੈ।

ਦਿੱਲੀ ਚੋਣਾਂ
ਦਿੱਲੀ ਚੋਣਾਂ

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ 2020 ਲਈ ਭਾਜਪਾ ਨੇ ਆਪਣੇ ਸਹਿਯੋਗੀ ਪਾਰਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ 'ਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਭਾਜਪਾ ਨੇ ਆਪਣੀ ਭਾਈਵਾਲ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਜ਼ਿਕਰ ਨਹੀਂ ਕੀਤਾ ਹੈ।

ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਅਧਿਕਾਰਕ ਤੌਰ 'ਤੇ ਇਸ ਦੀ ਪੁਸ਼ਟੀ ਅਜੇ ਨਹੀਂ ਹੋਈ ਹੈ। ਇਸ ਨੂੰ ਲੈ ਕੇ ਦੋਹਾਂ ਪਾਰਟੀਆਂ ਵਲੋਂ ਚੁੱਪੀ ਕਾਇਮ ਹੈ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦਾ ਕੱਲ੍ਹ ਆਖ਼ਰੀ ਦਿਨ ਹੈ। ਭਾਜਪਾ ਦਿੱਲੀ 'ਚ 66 ਸੀਟਾਂ 'ਤੇ ਚੋਣ ਲੜੇਗੀ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰੇਗਾ।

ABOUT THE AUTHOR

...view details