ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਆਪਣੇ ਸਟਾਰ ਪ੍ਰਚਾਰਕਾਂ ਨੂੰ ਸੱਦ ਰਹੀਆਂ ਹਨ। ਇਸ ਦੌਰਾਨ ਕਾਂਗਰਸ ਦੇ ਪ੍ਰਚਾਰ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਲਕਾਜੀ ਵਿਧਾਨ ਸਭਾ ਹਲਕੇ ਵਿੱਚ ਪ੍ਰਚਾਰ ਲਈ ਪਹੁੰਚੇ। ਇੱਥੇ ਉਨ੍ਹਾਂ ਕਾਂਗਰਸ ਦੀ ਉਮੀਦਵਾਰ ਸ਼ਿਵਾਨੀ ਚੋਪੜਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਦੀ ਚੰਗੀ ਜਿੱਤ ਹੋਵੇਗੀ।
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਦਿੱਲੀ ਵਿੱਚ ਕਾਂਗਰਸ ਦੀ ਚੰਗੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਿਵਾਨੀ ਚੋਪੜਾ ਚੰਗੀ ਲੀਡ ਨਾਲ ਇਸ ਹਲਕੇ ਤੋਂ ਜਿੱਤੇਗੀ।
ਸਾਰਾ ਮੁਲਕ ਹੀ ਸ਼ਾਹੀਨ ਬਾਗ਼ ਬਣਾ ਦਿੱਤਾ ਇਸ ਦੌਰਾਨ ਸ਼ਾਹੀਨ ਬਾਗ਼ ਵਿੱਚ ਹੋ ਰਹੇ ਪ੍ਰਦਰਸ਼ਨ ਬਾਰੇ ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੂਰੇ ਦੇਸ਼ ਵਿੱਚ ਸ਼ਾਹੀਨ ਬਾਗ਼ ਬਣ ਚੁੱਕੇ ਹਨ।
ਯਾਦ ਕਰਵਾ ਦਈਏ ਕਿ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਵੀ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਭਗਵੰਤ ਮਾਨ 'ਤੇ ਵੀ ਸ਼ਬਦੀ ਹਮਲੇ ਕੀਤੇ।
ਦਿੱਲੀ ਤੇ ਕਾਬਜ਼ ਹੋਣ ਲਈ ਸਾਰੀਆਂ ਪਾਰਟੀਆਂ ਆਪਣਾ ਪੂਰਾ ਦਮ ਖਮ ਦਿਖਾ ਰਹੀਆਂ ਹਨ ਪੂਰੇ ਦੇਸ਼ ਵਿੱਚ ਸਟਾਰ ਪ੍ਰਚਾਰਕ ਆ ਕੇ ਪਾਰਟੀਆਂ ਦੇ ਹੱਕ ਵਿੱਚ ਪ੍ਰਚਾਰ ਕਰ ਰਹੀਆਂ ਹਨ। ਬੱਸ ਹੁਣ ਤਾਂ ਲੋਕਾਂ ਅਤੇ ਸਿਆਸੀ ਮਾਹਰਾਂ ਦਾ ਨਿਗਾਹਾ 11 ਫ਼ਰਵਰੀ 'ਤੇ ਟਿਕੀਆਂ ਹੋਈਆਂ ਹਨ।