ਨਵੀਂ ਦਿੱਲੀ: ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਿੰਸਾ ਵਿੱਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
ਜੇ ਆਪ ਆਗੂਆਂ ਦਾ ਦਿੱਲੀ ਹਿੰਸਾ 'ਚ ਹੱਥ ਹੋਇਆ ਤਾਂ ਬਖ਼ਸ਼ਾਂਗਾ ਨਹੀਂ: ਕੇਜਰੀਵਾਲ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਹਿੰਸਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 2-2 ਲੱਖ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਕੋਈ ‘ਆਪ’ ਆਗੂ ਹਿੰਸਾ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਉਸ ਨੂੰ ਦੋਹਰੀ ਸਜ਼ਾ ਮਿਲਣੀ ਚਾਹੀਦੀ ਹੈ।
ਜੇ ਆਪ ਆਗੂਆਂ ਦਾ ਦਿੱਲੀ ਹਿੰਸਾ 'ਚ ਹੱਥ ਹੋਇਆ ਤਾਂ ਬਖ਼ਸ਼ਾਂਗਾ ਨਹੀਂ: ਕੇਜਰੀਵਾਲ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਬਾਰੇ ਕੇਜਰੀਵਾਲ ਨੇ ਕਿਹਾ ਕਿ ਚਾਹੇ ਕੋਈ ਵੀ ਹੋਵੇ, ਕਾਰਵਾਈ ਸਖ਼ਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੰਗਿਆਂ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਕੇਜਰੀਵਾਲ ਨੇ ਕਿਹਾ, 'ਮੇਰੇ ਕੋਲ ਪੁਲਿਸ ਨਹੀਂ ਹੈ। ਮੈਂ ਕਾਰਵਾਈ ਕਿਵੇਂ ਕਰ ਸਕਦਾ ਹਾਂ ਇਹ ਤਾਹਿਰ ਹੁਸੈਨ ਹੋਵੇ ਜਾਂ ਕੋਈ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇ ਆਮ ਆਦਮੀ ਪਾਰਟੀ ਦਾ ਆਗੂ ਫੜਿਆ ਜਾਂਦਾ ਹੈ, ਤਾਂ ਉਸ ਨੂੰ ਹੋਰ ਸਖ਼ਤ ਤੋਂ ਸਖ਼ਤ ਸਜ਼ਾ ਦਿਓ।
ਜੇ ਆਪ ਆਗੂਆਂ ਦਾ ਦਿੱਲੀ ਹਿੰਸਾ 'ਚ ਹੱਥ ਹੋਇਆ ਤਾਂ ਬਖ਼ਸ਼ਾਂਗਾ ਨਹੀਂ: ਕੇਜਰੀਵਾਲ ਪ੍ਰੈਸ ਕਾਨਫਰੰਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜ਼ਖ਼ਮੀਆਂ ਦਾ ਹਸਪਤਾਲ ਵਿੱਚ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਦਿੱਲੀ ਹਿੰਸਾ ਵਿੱਚ ਮਾਮੂਲੀ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਨੂੰ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਸਰਕਾਰ ਨੇ ਕਿਹਾ ਕਿ ਹਿੰਸਕ ਘਟਨਾਵਾਂ ਵਿੱਚ ਜਿਨ੍ਹਾਂ ਲੋਕਾਂ ਦੇ ਮਕਾਨ ਸੜ ਗਏ ਹਨ, ਉਨ੍ਹਾਂ ਨੂੰ ਵੀ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਜੇ ਆਪ ਆਗੂਆਂ ਦਾ ਦਿੱਲੀ ਹਿੰਸਾ 'ਚ ਹੱਥ ਹੋਇਆ ਤਾਂ ਬਖ਼ਸ਼ਾਂਗਾ ਨਹੀਂ: ਕੇਜਰੀਵਾਲ ਕੇਜਰੀਵਾਲ ਨੇ ਆਪਣੀ ਪ੍ਰੈਸ ਕਾਨਫ਼ਰੰਸ ਵਿੱਚ ਇਹ ਵੀ ਕਿਹਾ ਕਿ ਦਿੱਲੀ ਵਿੱਚ ਹੋਈਆਂ ਹਿੰਸਕ ਘਟਨਾਵਾਂ ਵਿੱਚ ਸਾਰੇ ਲੋਕਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ 'ਚ ਹਿੰਦੂਆਂ ਤੋਂ ਲੈ ਕੇ ਮੁਸਲਮਾਨਾਂ ਤੱਕ ਸਭ ਦਾ ਨੁਕਸਾਨ ਹੋਇਆ ਹੈ।