ਪੰਜਾਬ

punjab

By

Published : Nov 15, 2019, 4:25 PM IST

ETV Bharat / bharat

INX ਮੀਡੀਆ ਮਾਮਲਾ: ਹਾਈ ਕੋਰਟ ਨੇ ਪੀ ਚਿਦੰਬਰਮ ਦੀ ਜਮਾਨਤ ਪਟੀਸ਼ਨ ਕੀਤੀ ਖਾਰਿਜ

ਦਿੱਲੀ ਹਾਈ ਕੋਰਟ ਨੇ ਆਈਐੱਨਐੱਕਸ ਮੀਡੀਆ ਮਾਮਲੇ ਵਿੱਚ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।

ਫ਼ੋਟੋ

ਨਵੀਂ ਦਿੱਲੀ: ਆਈਐੱਨਐੱਕਸ ਮੀਡੀਆ ਮਾਮਲੇ ਵਿੱਚ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਪੀ ਚਿਦੰਬਰਮ ਨੂੰ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਿੱਲੀ ਹਾਈ ਕੋਰਟ ਨੇ ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ।

ਫ਼ੋਟੋ

ਜਸਟਿਸ ਸੁਰੇਸ਼ ਕੈਤ ਨੇ ਚਿਦੰਬਰਮ ਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਦੇ ਤੌਰ ਉੱਤੇ ਚਿਦੰਬਰਮ ਦੇ ਕਾਰਜਕਾਲ ਦੌਰਾਨ 2007 ਵਿੱਚ 305 ਕਰੋੜ ਰੁਪਏ ਦਾ ਵਿਦੇਸ਼ੀ ਧਨ ਪ੍ਰਾਪਤ ਕਰਨ ਲਈ ਆਈਐਨਐਕਸ ਮੀਡੀਆ ਗਰੁੱਪ ਨੂੰ ਵਿਦੇਸ਼ੀ ਨਿਵੇਸ਼ ਨੂੰ ਬੜ੍ਹਾਵਾ ਦੇਣ ਵਾਲੇ ਬੋਰਡ (ਐਫਆਈਪੀਬੀ) ਦੀ ਮਨਜ਼ੂਰੀ ਵਿੱਚ ਸੀ ਬੀ ਆਈ ਨੇ 15 ਮਈ, 2017 ਨੂੰ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਐਫਆਈਆਰ ਦਰਜ ਕੀਤੀ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਬੰਧ ਵਿੱਚ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ।

ABOUT THE AUTHOR

...view details