ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਸਬੰਧੀ ਪਾਈ ਰੈਨਬੈਕਸੀ ਦੇ ਸਾਬਕਾ ਪ੍ਰੋਮੋਟਰ ਸ਼ਵਿੰਦਰ ਮੋਹਨ ਸਿੰਘ ਦੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।
ਦਿੱਲੀ ਹਾਈ ਕੋਰਟ ਨੇ ਸਾਬਕਾ ਰੈਨਬੈਕਸੀ ਪ੍ਰੋਮੋਟਰ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ - ਦਿੱਲੀ ਹਾਈ ਕੋਰਟ
ਦਿੱਲੀ ਹਾਈ ਕੋਰਟ ਨੇ ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਸਬੰਧੀ ਪਾਈ ਰੈਨਬੈਕਸੀ ਦੇ ਸਾਬਕਾ ਪ੍ਰੋਮੋਟਰ ਸ਼ਵਿੰਦਰ ਮੋਹਨ ਸਿੰਘ ਦੀ ਪਟੀਸ਼ਨ ਖ਼ਾਰਜ ਕੀਤੀ।
ਸ਼ਵਿੰਦਰ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ, ਜਸਟਿਸ ਮੁਕਤਾ ਗੁਪਤਾ ਨੇ ਕਿਹਾ ਕਿ ਪਟੀਸ਼ਨਰ ਕਥਿਤ ਤੌਰ 'ਤੇ ਸਜ਼ਾ ਯੋਗ ਅਪਰਾਧ ਵਿੱਚ ਸ਼ਾਮਲ ਹੈ ਅਤੇ ਪੀ.ਐੱਮ.ਐੱਲ.ਏ ਅਧੀਨ ਹੈ, ਇਸ ਲਈ ਕੋਵਿਡ 19 ਮਹਾਮਾਰੀ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਦੀਆਂ ਜੇਲ੍ਹਾਂ 'ਚ ਕੈਦੀਆਂ ਦੀ ਗਿਣਤੀ ਘਟਾਉਣ ਤਹਿਤ ਪਾਈ ਇਸ ਪਟੀਸ਼ਨ ਲਈ ਯੋਗ ਮਾਮਲਾ ਨਹੀਂ ਹੈ।
ਜ਼ਮਾਨਤ ਲਈ ਪਾਈ ਪਟਿਸ਼ਨ ਵਿੱਚ ਸਾਬਕਾ ਰੈਨਬੈਕਸੀ ਪ੍ਰੋਮੋਟਰ ਨੇ ਇਹ ਹਵਾਲਾ ਦਿੱਤਾ ਸੀ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਪਸਾਰ ਦੇ ਚਲਦਿਆਂ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਨਿਰਦੇਸ਼ ਦੇਵੇ ਕਿ ਉਸ ਨੂੰ 60 ਦੀਨਾਂ ਦੀ ਅੰਤ੍ਰਿਮ ਜ਼ਮਾਨਤ ਦਿੱਤੀ ਜਾਵੇ। ਸਿੰਘ ਨੇ ਆਪਣੀ ਜ਼ਮਾਨਤ ਅਰਜ਼ੀ ਵਿੱਚ ਜ਼ਿਕਰ ਕੀਤਾ ਸੀ ਕਿ ਜੇਲ੍ਹਾਂ ਵਿੱਚ ਜ਼ਿਆਦਾ ਭੀੜ ਹੋਣ ਕਰਕੇ ਸਮਾਜਿਕ ਦੂਰੀ ਬਣਾਈ ਰੱਖਣਾ ਸੰਭਵ ਨਹੀਂ ਹੈ, ਜਿਸ ਕਾਰਨ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਦੀ ਲੋੜ ਹੈ।