ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾ ਦੀ ਲਾਗ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਪਰ ਰਿਕਵਰੀ ਰੇਟ ਵਿੱਚ ਵਾਧਾ ਰਾਹਤ ਦੇਣ ਵਾਲਾ ਹੈ, ਜੋ ਕਿ 72 ਫੀਸਦੀ ਨੂੰ ਪਾਰ ਕਰ ਗਿਆ ਹੈ। ਹਾਲਾਂਕਿ, ਕੋਰੋਨਾ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕੋਰੋਨਾ ਦੀ ਲਾਗ ਕਾਰਨ 3165 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਣ ਇਸ ਮਾਮਲੇ ਵਿੱਚ ਇੱਕ ਰਿਪੋਰਟ ਮੰਗੀ ਹੈ।
ਤਾਂ ਜੋ ਮੌਤ ਮਾਮਲੇ ਘੱਟ ਹੋ ਸਕਣ
ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਪਿਛਲੇ ਦੋ ਹਫ਼ਤਿਆਂ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਦਾ ਮੁਖ ਟੀਚਾ ਹੈ ਕਿ ਇਸ ਰਿਪੋਰਟ ਦਾ ਮੁਲਾਂਕਣ ਕਰ, ਆਉਣ ਵਾਲੇ ਦਿਨਾਂ ਵਿੱਚ ਕੋਰੋਨਾ ਨਾਲ ਹੋਣ ਵਾਲੀ ਮੌਤਾਂ ਨੂੰ ਘਟਾਇਆ ਜਾ ਸਕੇ।