ਨਵੀਂ ਦਿੱਲੀ: ਦਿੱਲੀ ਵਿੱਚ ਚੱਲ ਰਹੀ ਵਕੀਲਾਂ ਦੀ ਹੜਤਾਲ ਅੱਜ ਵੀ ਜਾਰੀ ਰਹੇਗੀ। ਇਸ ਦੌਰਾਨ, ਦਿੱਲੀ ਦੀ ਬਾਰ ਐਸੋਸੀਏਸ਼ਨਾਂ ਦੀ ਕੋਆਰਡੀਨੇਸ਼ਨ ਕਮੇਟੀ ਨੇ 15 ਨਵੰਬਰ ਨੂੰ ਇੰਡੀਆ ਗੇਟ ਵਿਖੇ ਵੱਡਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਵਕੀਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।
ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪੂਰੀ ਦਿੱਲੀ ਦੇ ਵਕੀਲ 15 ਨਵੰਬਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਇਕੱਠੇ ਹੋਣਗੇ ਅਤੇ ਸਵੇਰੇ 11:30 ਵਜੇ ਤੋਂ ਇੱਕ ਰੈਲੀ ਵਜੋਂ ਇੰਡੀਆ ਗੇਟ ਲਈ ਰਵਾਨਾ ਹੋਣਗੇ। ਉਸ ਤੋਂ ਬਾਅਦ ਵਕੀਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲ ਕੇ ਤੀਸ ਹਜ਼ਾਰੀ ਕੋਰਟ ਵਿਚ ਵਕੀਲਾਂ 'ਤੇ ਗੋਲੀ ਚਲਾਉਣ ਵਾਲੇ ਪੁਲਿਸ ਕਰਮਚਾਰੀਆਂ ਦੇ ਗ੍ਰਿਫ਼ਤਾਰੀ ਦੀ ਮੰਗ ਕਰਨਗੇ।
ਕਮੇਟੀ ਦੇ ਚੇਅਰਮੈਨ ਮਹਾਵੀਰ ਸਿੰਘ ਅਤੇ ਜਨਰਲ ਸਕੱਤਰ ਧੀਰ ਸਿੰਘ ਕਸਾਨਾ ਅਨੁਸਾਰ ਵਕੀਲਾਂ ਦੀ ਹੜਤਾਲ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਜਾਰੀ ਰਹੇਗੀ। ਹਾਲ ਹੀ ਵਿੱਚ, ਬਾਰ ਕੌਂਸਲ ਆਫ਼ ਇੰਡੀਆ, ਦਿੱਲੀ ਬਾਰ ਕੌਂਸਲ ਅਤੇ ਦਿੱਲੀ ਦੀ ਬਾਰ ਐਸੋਸੀਏਸ਼ਨਾਂ ਦੀ ਕੋਆਰਡੀਨੇਸ਼ਨ ਕਮੇਟੀ ਵਿੱਚ ਮੀਟਿੰਗਾਂ ਹੋਈਆਂ ਸਨ, ਪਰ ਉਨ੍ਹਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ।