ਪੰਜਾਬ

punjab

By

Published : Aug 7, 2019, 5:06 AM IST

ETV Bharat / bharat

ਪਿਛਲੇ ਇੱਕ ਸਾਲ ਦੇ ਅੰਦਰ ਦਿੱਲੀ ਨੇ ਗੁਆਏ ਤਿੰਨ ਸਾਬਕਾ ਮੁੱਖ ਮੰਤਰੀ

ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਦਿੱਲੀ ਦੀ ਸੀ.ਐਮ. ਵੀ ਰਹਿ ਚੁੱਕੀ ਸੀ। ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਦੇ ਅੰਤਰਾਲ 'ਚ ਦਿੱਲੀ ਨੇ ਆਪਣੇ ਤਿੰਨ ਸਾਬਕਾ ਮੁੱਖ ਮੰਤਰੀਆਂ ਨੂੰ ਗੁਆ ਦਿੱਤਾ ਹੈ।

ਫ਼ੋਟੋ

ਉਨ੍ਹਾਂ ਦੇ ਦੇਹਾਂਤ ਤੋਂ ਕੁਝ ਦਿਨ ਪਹਿਲਾਂ ਸ਼ੀਲਾ ਦੀਕਸ਼ਤ ਦਾ ਦੇਹਾਂਤ ਹੋ ਗਿਆ ਸੀ।

ਪਿੱਛਲੇ ਮਹੀਨੇ ਹੋਇਆ ਸੀ ਸ਼ੀਲਾ ਦੀਕਸ਼ਤ ਦਾ ਦੇਹਾਂਤ

10 ਜੁਲਾਈ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਦਾ ਵੀ ਦੇਹਾਂਤ ਹੋ ਗਿਆ ਸੀ। ਉਹ ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੀ ਸੀ ਜਿਸ ਤੋਂ ਬਾਅਦ ਉ੍ਨ੍ਹਾਂ ਨੂੰ ਏਸਕਾਟਰਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ। ਉਹ ਸਾਲ 1998 ਤੋਂ 2013 ਤੱਕ ਲਗਾਤਾਰ 15 ਸਾਲ ਦਿੱਲੀ ਦੀ ਮੁੱਖ ਮੰਤਰੀ ਰਹੀ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਤੇ ਹੋਰ ਨੇਤਾਵਾਂ ਨੇ ਸੁਸ਼ਮਾ ਸਵਰਾਜ ਨੂੰ ਕਿਹਾ, 'ਅਲਵਿਦਾ'

ਮਦਨਲਾਲ ਖੁਰਾਨਾ ਦਾ ਦੇਹਾਂਤ

ਉਸ ਤੋਂ ਪਹਿਲਾਂ 27 ਅਕਤੂਬਰ, 2018 ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਮਦਨਲਾਲ ਖੁਰਾਨਾ ਦਾ ਦੇਹਾਂਤ ਹੋ ਗਿਆ ਸੀ। ਉਹ ਸਾਲ 1993 ਤੋਂ 1996 ਤੱਕ ਦਿੱਲੀ ਦੇ ਮੁੱਖ ਮੰਤਰੀ ਰਹੇ ਸੀ।

ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣਾ ਚਾਹੁੰਦੀ ਸੀ ਸੁਸ਼ਮਾ ਸਵਰਾਜ, 3 ਵਾਰ ਰਹੀਂ NCC ਬੇਸਟ ਕੈਡੇਟ

ABOUT THE AUTHOR

...view details