ਪੰਜਾਬ

punjab

ETV Bharat / bharat

ਹਿੰਸਕ ਪ੍ਰਦਰਸ਼ਨ ਕਾਰਨ ਦਿੱਲੀ ਦੇ 5 ਮੈਟਰੋ ਸਟੇਸ਼ਨ ਰਹਿਣਗੇ ਬੰਦ

ਦਿੱਲੀ ਵਿੱਚ ਹੋਈ ਹਿੰਸਾ ਦੇ ਕਾਰਨ ਦਿੱਲੀ ਮੈਟਰੋ ਨੇ ਉੱਤਰ-ਪੂਰਬੀ ਦਿੱਲੀ ਦੇ 5 ਮੈਟਰੋ ਸਟੇਸ਼ਨ ਹੁਣ ਵੀ ਬੰਦ ਰਹਿਣਗੇ।

By

Published : Feb 25, 2020, 8:33 AM IST

ਫ਼ੋਟੋ
ਫ਼ੋਟੋ

ਨਵੀਂ ਦਿੱਲੀ: ਦਿੱਲੀ ਵਿੱਚ ਹੋਈ ਹਿੰਸਾ ਦੇ ਕਾਰਨ ਦਿੱਲੀ ਮੈਟਰੋ ਨੇ ਉੱਤਰ-ਪੂਰਬੀ ਦਿੱਲੀ ਦੇ 5 ਮੈਟਰੋ ਸਟੇਸ਼ਨ ਹੁਣ ਵੀ ਬੰਦ ਰਹਿਣਗੇ।

ਡੀਐਮਆਰਸੀ ਦੇ ਮੁਕਾਬਕ ਜ਼ਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕੁਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਸਟੇਸ਼ਨ ਬੰਦ ਰਹਿਣਗੇ। ਇਨ੍ਹਾਂ ਮੈਟਰੋ ਸਟੇਸ਼ਨਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਡੀਐਮਆਰਸੀ ਨੇ ਬੰਦ ਰੱਖਣ ਦਾ ਐਲਾਨ ਕੀਤਾ ਹੈ।

ਟਵੀਟ

ਦੱਸ ਦੇਈਏ ਕਿ CAA ਨੂੰ ਲੈ ਕੇ ਉੱਤਰ-ਪੂਰਬੀ ਦਿੱਲੀ ਵਿੱਚ ਹੋਈ ਹਿੰਸਾ ਵਿੱਚ ਇੱਕ ਹੈੱਡ ਕਾਂਸਟੇਬਲ ਸਣੇ 4 ਲੋਕ ਮਾਰੇ ਗਏ ਅਤੇ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਅਰਧ ਸੈਨਿਕ ਅਤੇ ਦਿੱਲੀ ਪੁਲਿਸ ਫੋਰਸ ਦੇ ਕਈ ਜਵਾਨ ਸ਼ਾਮਲ ਹਨ।

ਇਸ ਸਮੇਂ ਦੌਰਾਨ ਸਹਾਇਕ ਪੁਲਿਸ ਕਮਿਸ਼ਨਰ ਗੋਕਲਪੁਰੀ ਦੇ ਦਫ਼ਤਰ ਨਾਲ ਜੁੜੇ ਹੈੱਡ ਕਾਂਸਟੇਬਲ ਰਤਨ ਲਾਲ (42) ਦੀ ਪੱਥਰਬਾਜ਼ੀ ਕਾਰਨ ਮੌਤ ਹੋ ਗਈ। ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹਿੰਸਾ ਵਿੱਚ ਜ਼ਖਮੀ 3 ਹੋਰ ਆਮ ਨਾਗਰਿਕਾਂ ਦੀ ਮੌਤ ਹੋ ਗਈ ਅਤੇ 50 ਜ਼ਖਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ: ਸਿਖਲਾਈ ਜਹਾਜ਼ ਹਾਦਸਾਗ੍ਰਸਤ: ਵਿੰਗ ਕਮਾਂਡਰ ਚੀਮਾ ਦੀ ਮੌਤ 'ਤੇ ਕੈਪਟਨ ਨੇ ਜਤਾਇਆ ਦੁੱਖ

ਸੂਤਰਾਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਦੌਰਾਨ ਸ਼ਾਹਦਰਾ ਦੇ ਡਿਪਟੀ ਕਮਿਸ਼ਨਰ ਪੁਲਿਸ (ਡੀਸੀਪੀ) ਅਮਿਤ ਸ਼ਰਮਾ ਅਤੇ ਏਸੀਪੀ (ਗੋਕਲਪੁਰੀ) ਅਨੁਜ ਕੁਮਾਰ ਸਮੇਤ 11 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ।

ਪ੍ਰਦਰਸ਼ਨ ਦੌਰਾਨ ਸੀਆਰਪੀਐਫ ਦੇ 2 ਜਵਾਨ ਵੀ ਜ਼ਖਮੀ ਹੋ ਗਏ। ਹਿੰਸਾ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਘਰਾਂ, ਦੁਕਾਨਾਂ, ਵਾਹਨਾਂ ਅਤੇ ਇੱਕ ਪੈਟਰੋਲ ਪੰਪ ਨੂੰ ਅੱਗ ਲਗਾ ਦਿੱਤੀ ਅਤੇ ਪੱਥਰਬਾਜ਼ੀ ਕੀਤੀ। ਇਨ੍ਹਾਂ ਇਲਾਕਿਆਂ ਵਿੱਚ ਹਿੰਸਾ ਦਾ ਇਹ ਦੂਜਾ ਦਿਨ ਹੈ। ਇਹ ਹਿੰਸਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸੋਮਵਾਰ ਸ਼ਾਮ ਨੂੰ ਨਵੀਂ ਦਿੱਲੀ ਪਹੁੰਚੇ।

ਜਾਫਰਾਬਾਦ, ਮੌਜਪੁਰ, ਚੰਦ ਬਾਗ, ਖੁਰਜੀ ਖ਼ਾਸ ਅਤੇ ਭਜਨਪੁਰਾ ਵਿੱਚ ਵਿਰੋਧੀ ਅਤੇ ਸੀਏਏ ਵਿਰੋਧੀ ਸਮੂਹਾਂ ਵਿਚਾਲੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਲਈ ਲਾਠੀਚਾਰਜ ਵੀ ਕੀਤਾ। ਸੁਰੱਖਿਆ ਬਲਾਂ ਨੇ ਸਥਿਤੀ ਨੂੰ ਨਿਯੰਤਰਿਤ ਕਰਨ ਲਈ ਫਲੈਗ ਮਾਰਚ ਕੱਢਿਆ।

ABOUT THE AUTHOR

...view details