ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਪੁਲਿਸ ਅਤੇ ਸਪੈਸ਼ਲ ਸੈੱਲ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਅੱਤਵਾਦੀ ਸੰਗਠਨ ISIS ਦੇ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਅੱਤਵਾਦੀ ਦੇਸ਼ ਵਿੱਚ ਵੱਡੀ ਅੱਤਵਾਦੀ ਘਟਨਾ ਦੀ ਫਿਰਾਕ ਵਿੱਚ ਸਨ।
ਦਿੱਲੀ: ਸਪੈਸ਼ਲ ਸੈੱਲ ਨੇ ISIS ਦੇ 3 ਸ਼ੱਕੀ ਅੱਤਵਾਦੀ ਕੀਤੇ ਕਾਬੂ - ਅੱਤਵਾਦੀ ਗ੍ਰਿਫ਼ਤਾਰ
ਦਿੱਲੀ ਪੁਲਿਸ ਅਤੇ ਸਪੈਸ਼ਲ ਸੈੱਲ ਨੇ ISIS ਦੇ 3 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਇਨ੍ਹਾਂ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾਂ ਸ਼ੱਕੀ ਅੱਤਵਾਦੀਆਂ ਨੂੰ ਦਿੱਲੀ ਦੇ ਬੁਰਾਡੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਅੱਤਵਾਦੀਆਂ ਤੋਂ ਪੁਲਿਸ ਪੁਛਗਿੱਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਫੜੇ ਗਏ ਅੱਤਵਾਦੀਆਂ ਦੀ ਪਛਾਣ ਖਵਾਜਾ ਮੋਇਨੂਦੀਨ (52), ਸਯਦ ਨਵਾਜ਼ (32) ਅਤੇ ਅਬਦੁੱਲ ਸਮਦ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਤਿੰਨੇ ਅੱਤਵਾਦੀ ਤਾਮਿਲਨਾਡੂ ਦੇ ਰਹਿਣ ਵਾਲੇ ਹਨ। ਅੱਤਵਾਦੀ ਪਹਿਲਾਂ ਹੀ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇ ਚੁੱਕੇ ਹਨ।
ਉੱਥੇ ਹੀ ਗੁਜਰਾਤ ਦੇ ਵਡੋਦਰਾ ਤੋਂ ਵੀ ਪੁਲਿਸ ਨੇ ISIS ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਇਸ ਅੱਤਵਾਦੀ ਤੋਂ ਪੁਛਗਿਛ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।