ਪੰਜਾਬ

punjab

By

Published : Oct 12, 2020, 3:20 PM IST

ETV Bharat / bharat

ਖੇਤੀ ਕਾਨੂੰਨ: ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਭਗਵੰਤ ਮਾਨ ਸਮੇਤ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਜੰਤਰ-ਮੰਤਰ ਉੱਤੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਧਰਨਾ ਦਿੱਤਾ ਗਿਆ। ਧਰਨਾ ਦੇ ਰਹੇ ਭਗਵੰਤ ਮਾਨ ਸਮੇਤ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ।

ਖੇਤੀ ਕਾਨੂੰਨ: ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਭਗਵੰਤ ਮਾਨ ਸਮੇਤ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਚੁੱਕਿਆ
ਖੇਤੀ ਕਾਨੂੰਨ: ਜੰਤਰ-ਮੰਤਰ 'ਤੇ ਧਰਨਾ ਦੇ ਰਹੇ ਭਗਵੰਤ ਮਾਨ ਸਮੇਤ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਚੁੱਕਿਆ

ਨਵੀਂ ਦਿੱਲੀ: ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਵਿੱਚ ਕਿਸਾਨ ਧਰਨਿਆਂ ਉੱਤੇ ਬੈਠੇ ਹਨ। ਉੱਥੇ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਦਿੱਲੀ ਦੇ ਜੰਤਰ-ਮੰਤਰ 'ਤੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਜੰਤਰ-ਮੰਤਰ 'ਤੇ ਕਿਸਾਨ ਪ੍ਰਦਰਸ਼ਨ ਕਰਦੇ ਹੋਏ।

ਤਾਜ਼ਾ ਜਾਣਕਾਰੀ ਮੁਤਾਬਕ ਜੰਤਰ-ਮੰਤਰ ਉੱਤੇ ਧਰਨਾ ਦੇ ਰਹੇ ਭਗਵੰਤ ਮਾਨ ਅਤੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਤਾਂ ਇਹ ਸਰਕਾਰਾਂ ਕਿਸਾਨ ਦੇ ਹੱਕ ਮਾਰਨ ਵਾਲੇ ਬਿੱਲਾਂ ਨੂੰ ਲੈ ਕੇ ਆਉਂਦੀਆਂ ਹਨ ਅਤੇ ਜਦੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਇਹ ਸਰਕਾਰਾਂ ਪੁਲਿਸ ਨੂੰ ਭੇਜ ਦਿੰਦੀਆਂ ਹਨ। ਇਸ ਪ੍ਰਦਰਸ਼ਨ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਵੀ ਸ਼ਾਮਿਲ ਹੋਏ। ਇਸ ਦੌਰਾਨ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ, ਪੰਜਾਬ ਦੀ ਕੈਪਟਨ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਜੰਮ ਕੇ ਨਿਸ਼ਾਨੇ ਵੀ ਸਾਧੇ।

ABOUT THE AUTHOR

...view details