ਨਵੀਂ ਦਿੱਲੀ : ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ ਨੂੰ ਲੈ ਕੇ ਦਿੱਲੀ ਭਾਰਤ ਦੇ ਕਈ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਬਿਤੇ ਦਿਨੀਂ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਜਾਮਾ ਮਸਜਿਦ ਤੋਂ ਗ੍ਰਿਫ਼ਤਾਰ ਕਰ ਲਿਆ।
ਜਾਣਕਾਰੀ ਮੁਤਾਬਕ ਨਾਗਰਕਿਤਾ ਸੋਧ ਕਾਨੂੰਨ ਵਿਰੁੱਧ ਜਾਮਾ ਮਸਜਿਦ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਸ਼ੁੱਕਰਵਾਰ ਦੇਰ ਰਾਤ ਪੁਲਿਸ ਵੱਲੋਂ ਚੰਦਰਸ਼ੇਖਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਉਨ੍ਹਾਂ ਦੇ ਸਮਰਥਕਾਂ ਵੱਲੋਂ ਪੁਲਿਸ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਪੁਲਿਸ ਨੇ ਦੇਰ ਰਾਤ ਚੰਦਰਸ਼ੇਖਰ ਆਜ਼ਾਦ ਨੂੰ ਜਾਮਾ ਮਸਜਿਦ ਤੋਂ ਗ੍ਰਿਫ਼ਤਾਰ ਕੀਤਾ ਹੈ।