ਨਵੀਂ ਦਿੱਲੀ: ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਦੇ ਇੰਡੀਆ ਗੇਟ 'ਤੇ ਟਰੈਕਟਰ ਸਾੜੇ ਜਾਣ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਢਿੱਲੋਂ ਸਣੇ ਪੁਲਿਸ ਨੇ 6 ਹੋਰ ਯੂਥ ਕਾਂਗਰਸ ਦੇ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚ ਢਿੱਲੋਂ ਸਣੇ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਇੰਚਾਰਜ ਬੰਟੀ ਸ਼ੈਲਕੇ, ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਪਵਾਰ, ਰਾਸ਼ਟਰੀ ਜਨਰਲ ਸਕੱਤਰ ਅਬਰਾਹਮ ਰਾਏ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਤਿਲਕ ਮਾਰਗ ਪੁਲਿਸ ਥਾਣੇ 'ਚ ਲਿਜਾਇਆ ਗਿਆ ਹੈ।
ਦਿੱਲੀ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਕੀਤਾ ਗ੍ਰਿਫਤਾਰ - punjab youth congress president
ਬੀਤੇ ਦਿਨ ਖੇਤੀ ਕਾਨੂੰਨ ਦਾ ਵਿਰੋਧ ਕਰਦਿਆਂ ਇੰਡੀਆ ਗੇਟ 'ਤੇ ਟਰੈਕਟਰ ਸਾੜੇ ਜਾਣ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਸਣੇ 6 ਯੂਥ ਕਾਂਗਰਸ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਪੁਲਿਸ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਕੀਤਾ ਗ੍ਰਿਫਤਾਰ
ਦੱਸ ਦੇਈਏ ਬੀਤੇ ਦਿਨ ਪੰਜਾਬ ਯੂਥ ਕਾਂਗਰਸ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਦਿੱਲੀ ਦੇ ਇੰਡੀਆ ਗੇਟ 'ਤੇ ਕੇਂਦਰ ਖਿਲਾਫ਼ ਰੋਸ ਜਤਾਇਆ ਸੀ। ਇਸ ਮੌਕੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਿੱਲੀ ਦੇ ਇੰਡੀਆ ਗੇਟ ਵਿਖੇ ਕਿਸਾਨ ਵਿਰੋਧੀ ਕਾਨੂੰਨ ਦੇ ਵਿਰੋਧ ਵਿੱਚ ਟਰੈਕਟਰ ਸਾੜ ਕੇ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅੱਜ ਕਾਰਵਾਈ ਕਰਦਿਆਂ ਇਨ੍ਹਾਂ ਗ੍ਰਿਫ਼ਤਾਰ ਕਰ ਲਿਆ ਹੈ।