ਨਵੀਂ ਦਿੱਲੀ: ਜਾਮੀਆ ਮਿਲੀਆ ਇਸਲਾਮੀਆ ਵਿੱਚ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀ ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਮਾਰਚ ਕੱਢਿਆ ਗਿਆ। ਉਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਪ੍ਰਦਰਸ਼ਨਕਾਰੀਆਂ ਦਾ ਮਾਰਚ ਦੇਰ ਸ਼ਾਮ ਤੱਕ ਮਾਰਚ ਹਿੰਸਕ ਹੋ ਗਿਆ ਅਤੇ ਪ੍ਰਦਰਸ਼ਨਕਾਰੀਆਂ ਨੇ ਕਈ ਬੱਸਾਂ ਨੂੰ ਅੱਗ ਲਗਾ ਦਿੱਤੀ।
'ਜਾਮੀਆ 'ਚ ਹਿੰਸਾ ਮਗਰੋਂ ਬਿਨ੍ਹਾਂ ਇਜਾਜ਼ਤ ਕੈਂਪਸ 'ਚ ਵੜੀ ਪੁਲਿਸ' - jamia protest
ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਨੇ ਨਾਗਰਿਕ ਸੋਧ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਮਾਰਚ ਕੱਢਿਆ ਗਿਆ।
ਫ਼ੋਟੋ
ਇਸ ਦੇ ਨਾਲ ਹੀ ਜਾਮੀਆ ਮਿਲੀਆ ਇਸਲਾਮੀਆ ਦੇ ਚੀਫ ਪ੍ਰੌਕਟਰ ਵਸੀਮ ਅਹਿਮਦ ਖਾਨ ਨੇ ਕਿਹਾ ਕਿ ਪੁਲਿਸ ਜ਼ਬਰਦਸਤੀ ਯੂਨੀਵਰਸਿਟੀ ਵਿੱਚ ਦਾਖਲ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਕੈਂਪਸ ਜਾਣ ਲਈ ਕੋਈ ਇਜਾਜ਼ਤ ਨਹੀਂ ਮੰਗੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਵਿਦਿਆਰਥੀਆਂ ਅਤੇ ਸਟਾਫ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਨੂੰ ਜ਼ਬਰਦਸਤੀ ਕੈਂਪਸ ਛੱਡਣ ਲਈ ਮਜਬੂਰ ਵੀ ਕੀਤਾ। ਜ਼ਿਕਰਯੋਗ ਹੈ ਕਿ ਇਸ ਪ੍ਰਦਰਸ਼ਨ ਕਾਰਨ ਯੂਨੀਵਰਸਿਟੀ ਦੇ ਆਸ ਪਾਸ ਦੇ ਖੇਤਰ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ।