ਪੰਜਾਬ

punjab

ETV Bharat / bharat

ਜੇਐਨਯੂ 'ਚ ਵਿਦਿਆਰਥੀਆਂ ਨੇ ਲਾਏ "ਦਿੱਲੀ ਪੁਲਿਸ, ਵਾਪਿਸ ਜਾਓ" ਦੇ ਨਾਅਰੇ

ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਫਲੈਗ ਮਾਰਚ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚੀ ਜਿਥੇ ਵਿਦਿਆਰਥੀਆਂ ਨੇ "ਦਿੱਲੀ ਪੁਲਿਸ, ਵਾਪਿਸ ਜਾਓ" ਦੇ ਨਾਅਰੇ ਲਗਾਏ। ਇਸ ਦੇ ਨਾਲ ਹੀ ਜਾਮੀਆ ਤਾਲਮੇਲ ਕਮੇਟੀ ਨੇ ਮੰਗ ਕੀਤੀ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁੰਡਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।

ਫ਼ੋਟੋ
ਫ਼ੋਟੋ

By

Published : Jan 6, 2020, 3:17 AM IST

Updated : Jan 6, 2020, 5:08 AM IST

ਨਵੀਂ ਦਿੱਲੀ: ਜੇਐਨਯੂ ਵਿੱਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਫਲੈਗ ਮਾਰਚ ਕਰਨ ਲਈ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚੀ ਜਿਥੇ ਵਿਦਿਆਰਥੀਆਂ ਨੇ "ਦਿੱਲੀ ਪੁਲਿਸ, ਵਾਪਿਸ ਜਾਓ" ਦੇ ਨਾਅਰੇ ਲਗਾਏ।

ਵੇਖੋ ਵੀਡੀਓ

ਇਸ ਦੌਰਾਨ ਵਿਦਿਆਰਥੀਆਂ ਨੇ ਇਸ ਹਮਲੇ ਵਿੱਚ ਸ਼ਾਮਲ ਸਾਰੇ ਗੁੰਡਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕੈਂਪਸ ਵਿੱਚ ਮੁੜ ਤੋਂ ਹਾਲਾਤਾਂ ਨੂੰ ਸਾਧਾਰਨ ਕੀਤਾ ਜਾਵੇ।

ਏਐਨਆਈ ਦਾ ਟਵੀਟ

ਜਾਮੀਆ ਤਾਲਮੇਲ ਕਮੇਟੀ ਨੇ ਮੰਗ ਕੀਤੀ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਵਿੱਚ ਦਹਿਸ਼ਤ ਫੈਲਾਉਣ ਵਾਲੇ ਗੁੰਡਿਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕੀਤੀ ਜਾਵੇ।

ਏਐਨਆਈ ਦਾ ਟਵੀਟ

ਜੇਐਨਯੂ ਦੇ ਵਿਦਿਆਰਥੀਆਂ ਨੇ ਇਹ ਮੰਗ ਵੀ ਕੀਤੀ ਹੈ ਕਿ ਉਨ੍ਹਾਂ ਨੂੰ ਜ਼ਖ਼ਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡਾਕਟਰੀ ਸਹਾਇਤਾ ਮੁਹੱਇਆ ਕਰਵਾਈ ਜਾਵੇ।

ਏਐਨਆਈ ਦਾ ਟਵੀਟ

ਇਹ ਵੀ ਪੜ੍ਹੋ: ਜੇਐਨਯੂ ਹਿੰਸਾ ਦੇ ਵਿਰੋਧ ਵਿੱਚ ਮੁੰਬਈ ਦੇ ਗੇਟਵੇ ਆਫ਼ ਇੰਡੀਆ ਦੇ ਬਾਹਰ ਵਿਦਿਆਰਥੀ ਕਰ ਰਹੇ ਹਨ ਪ੍ਰਦਰਸ਼ਨ

ਦੱਸ ਦਈਏ ਕਿ ਐਤਵਾਰ ਨੂੰ ਜੇਐਨਯੂ ਵਿੱਚ ਨਕਾਬ ਬੰਨੇ ਹੋਏ ਲੋਕਾਂ ਨੇ ਜੇਐਨਯੂ ਕੈਂਪਸ ਦੇ ਅੰਦਰ ਅਧਿਆਪਕਾਂ 'ਤੇ ਹਮਲਾ ਕਰ ਦਿੱਤਾ। ਹਮਲੇ ਵਿੱਚ ਵਿਦਿਆਰਥੀ ਸਭਾ ਦੀ ਪ੍ਰਧਾਨ ਆਈਸ਼ੀ ਘੋਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।

Last Updated : Jan 6, 2020, 5:08 AM IST

ABOUT THE AUTHOR

...view details