ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਗ੍ਰਿਫਤਾਰ, ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਕੀਤੀ ਕਾਰਵਾਈ - Abdul Latif
ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਅੱਤਵਾਦੀ ਜੰਮੂ-ਕਸ਼ਮੀਰ ਦੇ ਵਸਨੀਕ ਦੱਸੇ ਜਾ ਰਹੇ ਹਨ।
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਅੱਤਵਾਦ ਦੀ ਇੱਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਦੇਰ ਰਾਤ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋ ਅੱਤਵਾਦੀਆਂ ਦੀ ਪਛਾਣ ਅਬਦੁੱਲ ਲਤੀਫ਼ ਅਤੇ ਮੁਹੰਮਦ ਅਸ਼ਰਫ ਖਟਾਨਾ ਵਜੋਂ ਹੋਈ ਹੈ, ਜੋ ਜੰਮੂ ਕਸ਼ਮੀਰ ਦੇ ਬਾਰਾਮੂਲਾ ਅਤੇ ਖਵਾਡਾ ਦੇ ਰਹਿਣ ਵਾਲੇ ਹਨ।
ਦੱਸ ਦੱਈਏ ਕਿ ਸਪੈਸ਼ਲ ਸੈੱਲ ਦੀ ਟੀਮ ਨੂੰ ਇਨ੍ਹਾਂ ਦੋਵਾਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਦੋਵਾਂ ਅੱਤਵਾਦੀਆਂ ਨੂੰ ਸਰਾਏ ਕਾਲੇ ਖਾਂ ਦੇ ਮਿਲੇਨੀਅਮ ਪਾਰਕ ਦੇ ਕੋਲ ਜਾਲ ਪਾ ਕੇ ਕਾਬੂ ਕਰ ਲਿਆ ਗਿਆ ਸੀ। ਉਨ੍ਹਾਂ ਕੋਲੋਂ ਵਿਸਫੋਟਕ ਅਤੇ ਹੋਰ ਦਸਤਾਵੇਜ਼ ਮਿਲੇ ਸਨ, ਜਿਸ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।