ਨਵੀਂ ਦਿੱਲੀ: ਦਿੱਲੀ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਦੀ ਸਪੈਸ਼ਲ ਸੈਲ ਨੇ ਪਾਪੁਲਰ ਫਰੰਟ ਆਫ਼ ਇੰਡੀਆ (ਪੀਐਫਆਈ) ਦੇ ਪ੍ਰਧਾਨ ਪਰਵੇਜ ਤੇ ਸਕੱਤਰ ਇਲਿਆਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ 'ਤੇ ਦਿੱਲੀ ਵਿੱਚ ਹਿੰਸਾ ਭੜਕਾਉਣ ਦਾ ਦੋਸ਼ ਹੈ। ਦੋਹਾਂ ਕੋਲੋਂ ਫੰਡਿੰਗ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
PFI ਦੇ ਪ੍ਰਧਾਨ ਪਰਵੇਜ ਹਿਰਾਸਤ 'ਚ, ਸਕੱਤਰ ਇਲਿਆਸ ਗ੍ਰਿਫ਼ਤਾਰ - ਪੀਐੱਫ਼ਆਈ ਦੇ ਮੈਂਬਰ ਦਾਨਿਸ਼
ਦਿੱਲੀ ਹਿੰਸਾ ਦੇ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਦੀ ਸਪੈਸ਼ਲ ਸੈਲ ਨੇ ਪਾਪੁਲਰ ਫਰੰਟ ਆਫ਼ ਇੰਡੀਆ (ਪੀਐਫਆਈ) ਦੇ ਪ੍ਰਧਾਨ ਪਰਵੇਜ ਤੇ ਸਕੱਤਰ ਇਲਿਆਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਫ਼ੋਟੋ
ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਪੀਐੱਫ਼ਆਈ ਦੇ ਮੈਂਬਰ ਦਾਨਿਸ਼ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ 'ਤੇ ਸੀਏਏ ਵਿਰੁੱਧ ਪ੍ਰਦਰਸ਼ਨਾਂ ਦੇ ਦੌਰਾਨ ਕਥਿਤ ਤੌਰ 'ਤੇ ਗ਼ਲਤ ਪ੍ਰਚਾਰ ਕਰਨ ਦੇ ਦੋਸ਼ ਸੀ ਜਿਸ ਦੇ ਚੱਲਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਕਿਹਾ ਸੀ ਕਿ ਦਾਨਿਸ਼ ਪੀਐਫ਼ਆਈ ਦੇ ਕਾਉਂਟਰ ਇੰਟੈਲੀਜੈਂਸ ਵਿੰਗ ਦਾ ਮੁਖੀ ਹੈ ਤੇ ਸ਼ਹਿਰ ਵਿੱਚ ਸੀਏਏ ਵਿਰੋਧੀ ਪ੍ਰਰਦਰਸ਼ਨਾਂ ਵਿੱਚ ਭਾਗ ਲੈਂਦਾ ਰਿਹਾ ਹੈ।