ਪੰਜਾਬ

punjab

ETV Bharat / bharat

ਕੋਰੋਨਾ ਵਾਇਰਸ ਕਾਰਨ ਦਿੱਲੀ 'ਚ 5ਵੀਂ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

ਕੋਰੋਨਾ ਵਾਇਰਸ ਕਾਰਨ ਕੇਜਰੀਵਾਲ ਸਰਕਾਰ ਨੇ ਫੈਸਲਾ ਲਿਆ ਹੈ ਕਿ ਦਿੱਲੀ 'ਚ 5ਵੀਂ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਬੰਦ ਰਹਿਣਗੇ।

ਦਿੱਲੀ 'ਚ 5ਵੀਂ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਰਹਿਣਗੇ ਬੰਦ
ਦਿੱਲੀ 'ਚ 5ਵੀਂ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

By

Published : Mar 5, 2020, 4:56 PM IST

Updated : Mar 5, 2020, 5:32 PM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਭਾਰਤ ਤੱਕ ਪਹੁੰਚ ਗਿਆ ਹੈ। ਹੁਣ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਦੇ 30 ਮਾਮਲੇ ਸਾਹਮਣੇ ਆ ਗਏ ਹਨ। ਇਸੇ ਨੂੰ ਵੇਖਦਿਆਂ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।

ਦਿੱਲੀ 'ਚ 5ਵੀਂ ਤੱਕ ਦੇ ਸਾਰੇ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

ਕੇਜਰੀਵਾਲ ਸਰਕਾਰ ਨੇ ਇਹ ਫੈਸਲਾ ਲਿਆ ਹੈ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਕੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤਾ ਜਾ ਰਹੀ ਹੈ ਕਿਉਂਕਿ ਅਜੇ ਪੇਪਰ ਚੱਲ ਰਹੇ ਹਨ।

ਧੰ: ਏਐਨਆਈ

ਇਸ ਤੋਂ ਪਹਿਲਾਂ ਦਿੱਲੀ ਨੇੜੇ ਤਿੰਨ ਸਕੂਲਾਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਛੁੱਟੀਆਂ ਦਾ ਐਲਾਨ ਕੀਤਾ ਸੀ, ਉੱਥੇ ਹੀ ਕੁਝ ਸਕੂਲਾਂ ਨੇ ਮਾਪਿਆਂ ਨੂੰ ਸਲਾਹ ਜਾਰੀ ਕੀਤੀ ਸੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੀਬੀਐਸਈ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਵਿੱਚ ਫੇਸ ਮਾਸਕ ਅਤੇ ਸੈਨੀਟਾਈਜ਼ਰ ਲੈ ਜਾਣ ਦੀ ਇਜਾਜ਼ਤ ਦਿੱਤੀ ਸੀ।

ਧੰ: ਏਐਨਆਈ

ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਰਾਜਾਂ ਦੇ ਮੁੱਖ ਸਕੱਤਰਾਂ, ਸੀਬੀਐਸਈ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਦਿਆਰਥੀਆਂ ਵਿੱਚ ਕੋਰੋਨਾ ਵਾਇਰਸ ਸਬੰਧੀ ਸਾਵਧਾਨੀ ਉਪਾਵਾਂ ਪ੍ਰਤੀ ਜਾਗਰੂਕਤਾ ਫੈਲਾਉਣ।

Last Updated : Mar 5, 2020, 5:32 PM IST

For All Latest Updates

ABOUT THE AUTHOR

...view details