ਪੰਜਾਬ

punjab

ETV Bharat / bharat

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦਾ ਪੰਜਾਬ ਭਵਨ ਜਗਮਗਾਇਆ - ਦਿੱਲੀ ਦੇ ਪੰਜਾਬ ਭਵਨ ਨੂੰ ਕੀਤਾ ਗਿਆ ਰੌਸ਼ਨ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਦਿੱਲੀ ਵਿਖੇ ਪੰਜਾਬ ਭਵਨ ਨੂੰ ਐੱਲ.ਈ.ਡੀ ਲਾਈਟਾਂ ਨਾਲ ਸਜਾਇਆ ਗਿਆ। ਪੰਜਾਬ ਭਵਨ ਵੱਲੋਂ ਇਹ ਉਪਰਾਲਾ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤਾ ਗਿਆ ਸੀ।

ਫ਼ੋੋਟੋ

By

Published : Nov 4, 2019, 11:25 PM IST

ਨਵੀਂ ਦਿੱਲੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਐਲ.ਈ.ਡੀ ਲਾਈਟਾਂ ਨਾਲ ਰੌਸ਼ਨ ਕਰ ਕੇ ਸਜਾਇਆ ਗਿਆ।

ਸਥਾਨਕ ਪ੍ਰਸ਼ਾਸਨ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਬੋਰਡ ਵੀ ਲਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਇੰਨ੍ਹਾਂ ਸਮਾਗਮਾਂ ਸਬੰਧੀ ਜਾਣੂੰ ਹੋ ਸਕਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੁੜ ਸਕਣ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਗਵਨਰ ਦੀ ਨਵੀਂ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਦੀ ਇਮਾਰਤ ਨੂੰ ਵੀ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।

ਨਵੀਂ ਦਿੱਲੀ ਸਥਿਤ ਪੰਜਾਬ ਭਵਨ, ਦੇ ਸਥਾਨਕ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਨੇ ਕਿਹਾ ਕਿ ਪੰਜਾਬ ਭਵਨ ਪ੍ਰਸ਼ਾਸਕੀ ਤੌਰ 'ਤੇ ਰਾਸ਼ਟਰੀ ਰਾਜਧਾਨੀ ਅੰਦਰ ਸੂਬੇ ਦੀ ਅਗਵਾਈ ਕਰਦਾ ਹੈ ਤੇ ਇਥੇ ਵੱਖ-ਵੱਖ ਖੇਤਰਾਂ ਨਾਲ ਸਬੰਧਿਤ ਸ਼ਖਸੀਅਤਾਂ ਅਕਸਰ ਆਉਂਦੀਆਂ ਰਹਿੰਦੀਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਭਵਨ ਦੇ ਦੋਵਾਂ ਬਲਾਕਾਂ, ਆਉਣ-ਜਾਣ ਦੇ ਮੁੱਖ ਗੇਟਾਂ ਤੇ ਹੋਰ ਹਿੱਸਿਆਂ ਨੂੰ ਐਲ.ਈ.ਡੀ ਲਾਈਟਾਂ ਨਾਲ ਰੁਸ਼ਨਾਇਆ ਗਿਆ ਹੈ। ਇਹ ਉਪਰਾਲਾ ਲੋਕਾਂ ਨੂੰ ਵੱਧ ਤੋਂ ਵੱਧ ਪੰਜਾਬ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਕਰਵਾਏ ਜਾ ਰਹੇ ਸਮਾਗਮਾਂ ਤੋਂ ਜਾਣੂੰ ਕਰਾਉਣ ਲਈ ਕੀਤਾ ਗਿਆ।

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਦੇ ਪੰਜਾਬ ਭਵਨ ਨੂੰ ਕੀਤਾ ਗਿਆ ਰੌਸ਼ਨ

ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰੇ ਤੋਂ ਇਲਾਵਾ ਹੋਰਨਾਂ ਸੂਬਿਆਂ ਤੇ ਮੁਲਕਾਂ ਦੇ ਲੋਕ ਵੀ ਵੱਡੀ ਗਿਣਤੀ ਵਿੱਚ ਰਾਜਧਾਨੀ ਦੇ ਵਿੱਚ ਰਹਿੰਦੇ ਹਨ ਤੇ ਪੰਜਾਬ ਭਵਨ ਨੂੰ ਵਿਸ਼ੇਸ਼ ਤੌਰ 'ਤੇ ਸਜਾਉਣ ਦਾ ਉਪਰਾਲਾ ਇਸ ਲਈ ਕੀਤਾ ਗਿਆ ਹੈ ਕਿ ਹੋਰਨਾਂ ਸੂਬਿਆਂ ਤੇ ਮੁਲਕਾਂ ਦੇ ਲੋਕਾਂ ਨੂੰ ਵਿਸ਼ਵ ਨੂੰ ਬਰਾਬਰਤਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸੁਨੇਹਾਂ ਦੇਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾ ਨਾਲ ਜੋੜਿਆ ਜਾ ਸਕੇ।

For All Latest Updates

ABOUT THE AUTHOR

...view details