ਪੰਜਾਬ

punjab

ETV Bharat / bharat

24 ਘੰਟਿਆਂ 'ਚ ਦਿੱਲੀ 'ਚ 1513 ਕੋਰੋਨਾ ਮਾਮਲੇ, ਕੁੱਲ ਮਾਮਲੇ 23 ਹਜ਼ਾਰ ਤੋਂ ਪਾਰ

ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਸੰਕਰਮਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 1513 ਮਾਮਲੇ ਸਾਹਮਣੇ ਆਏ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ।

delhi records 1513 coronavirus cases in 24 hours
24 ਘੰਟਿਆਂ 'ਚ ਦਿੱਲੀ 'ਚ 1513 ਕੋਰੋਨਾ ਮਾਮਲੇ

By

Published : Jun 4, 2020, 12:37 AM IST

ਨਵੀਂ ਦਿੱਲੀ: ਰਾਜਧਾਨੀ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਸੰਕਰਮਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਵਿੱਚ ਕੋਰੋਨਾ ਮਾਮਲਿਆਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।

24 ਘੰਟਿਆਂ 'ਚ ਦਿੱਲੀ 'ਚ 1513 ਕੋਰੋਨਾ ਮਾਮਲੇ

ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 1513 ਮਾਮਲੇ ਸਾਹਮਣੇ ਆਏ ਅਤੇ 9 ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਦੀ ਰਾਜਧਾਨੀ ਵਿੱਚ ਇੱਕ ਦਿਨ ਵਿੱਚ ਆਏ ਮਾਮਲਿਆਂ ਵਿੱਚ ਇਹ ਨਵਾਂ ਰਿਕਾਰਡ ਹੈ। ਦਿੱਲੀ ਵਿੱਚ ਹੁਣ ਤੱਕ ਕੋਰੋਨਾ ਦੇ 23645 ਮਾਮਲੇ ਸਾਹਮਣੇ ਆ ਚੁੱਤੇ ਹਨ।

24 ਘੰਟਿਆਂ 'ਚ ਦਿੱਲੀ 'ਚ 1513 ਕੋਰੋਨਾ ਮਾਮਲੇ

ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ ਪਿਛਲੇ 24 ਘੰਟਿਆਂ ਵਿੱਚ 299 ਮਰੀਜ਼ ਠੀਕ ਹੋਏ ਹਨ। ਇਨ੍ਹਾਂ ਨੂੰ ਮਿਲਾ ਕੇ ਹੁਣ ਤੱਕ ਕੁੱਲ 9542 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।

ਦੱਸਣਯੋਗ ਹੈ ਕਿ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਕੋਵਿਡ-19 ਟੈਸਟਿੰਗ ਨੂੰ ਲੈ ਕੇ ਨਵੀਂ ਰਣਨੀਤੀ ਤਿਆਰ ਕੀਤੀ ਹੈ।

ABOUT THE AUTHOR

...view details