ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਧਰਨੇ ਵਿੱਚ ਪਹੁੰਚੀ ਇੱਕ ਬਜ਼ੁਰਗ ਉੱਤੇ ਵਿਵਾਦਿਤ ਟਿੱਪਣੀ ਕੀਤੀ ਸੀ। ਜੋ ਕਿ ਉਸ ਨੂੰ ਭਾਰੀ ਪੈ ਸਕਦੀ ਹੈ। ਵਿਵਾਦਿਤ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਕਾਰ ਨੂੰ ਲੀਗਲ ਨੋਟਿਸ ਭੇਜ ਕੇ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ 7 ਦਿਨ ਅੰਦਰ ਮੁਆਫੀ ਨਹੀਂ ਮੰਗਦੀ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ, ਜਿਸ ਲਈ ਕੰਗਨਾ ਪਹਿਲਾਂ ਤੋਂ ਤਿਆਰ ਰਹੇ।
DSGMC ਨੇ ਕੰਗਨਾ ਰਣੌਤ ਨੂੰ ਭੇਜਿਆ ਲੀਗਲ ਨੋਟਿਸ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਨੂੰ ਭੇਜਿਆ ਲੀਗਲ ਨੋਟਿਸ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਪਿਛਲੇ ਦਿਨੀਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਧਰਨੇ ਵਿੱਚ ਪਹੁੰਚੀ ਇੱਕ ਬਜ਼ੁਰਗ ਉੱਤੇ ਵਿਵਾਦਿਤ ਟਿੱਪਣੀ ਕੀਤੀ ਸੀ। ਜੋ ਕਿ ਉਸ ਨੂੰ ਭਾਰੀ ਪੈ ਸਕਦੀ ਹੈ। ਵਿਵਾਦਿੱਤ ਟਿੱਪਣੀ ਦੇ ਮਾਮਲੇ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਦਾਕਾਰਾ ਨੂੰ ਲੀਗਲ ਨੋਟਿਸ ਭੇਜ ਕੇ ਮੁਆਫੀ ਮੰਗਣ ਲਈ ਕਿਹਾ ਗਿਆ ਹੈ।
ਦਰਅਸਲ ਬਾਲੀਵੁੱਡ ਅਦਾਕਾਰ ਨੇ 29 ਨਵੰਬਰ ਨੂੰ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਇੱਕ ਟਵੀਟ ਕੀਤਾ ਸੀ, ਜਿਸ ਵਿੱਚ ਸ਼ਾਹੀਨ ਬਾਗ ਦੇ ਪ੍ਰਦਰਸ਼ਨ ਤੋਂ ਖ਼ਬਰਾਂ ਵਿੱਚ ਆਈ ਦਾਦੀ ਦੀ ਕਥਿਤ ਫੋਟੋ ਦੀ ਵਰਤੋਂ ਕੀਤੀ ਗਈ ਤੇ ਟਵੀਟ ਵਿੱਚ ਕਥਿਤ ਤੌਰ ਉੱਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਵੀ ਕੀਤੀ ਗਈ।
ਕੰਗਨਾ ਨੂੰ ਭੇਜੇ ਗਏ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਜਦੋਂ ਕੰਗਨਾ ਦਾ ਆਪਣਾ ਦਫ਼ਤਰ ਢਾਹਿਆ ਗਿਆ ਸੀ ਤਦੋਂ ਉਨ੍ਹਾਂ ਸੋਸ਼ਲ ਮੀਡੀਆ ਦੇ ਸਾਹਰੇ ਆਪਣੇ ਫੈਨਜ਼ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਮੂਲ ਅਧਿਕਾਰਾ ਦੀ ਸੱਟ ਮਾਰੀ ਜਾ ਰਹੀ ਹੈ। ਇਸ ਤਰ੍ਹਾਂ ਕਿਸਾਨਾਂ ਦੇ ਵੀ ਮੂਲ ਅਧਿਕਾਰ ਹਨ ਕਿ ਉਹ ਪ੍ਰਦਰਸ਼ਨ ਕਰ ਸਕਦੇ ਹਨ। ਉਨ੍ਹਾਂ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ। ਇਸ ਨਾਲ ਬਜ਼ੁਰਗ ਔਰਤ ਦਾ ਅਪਮਾਨ ਹੋਇਆ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਉੱਤੇ ਫੇਕ ਟਵੀਟ- ਰੀਟਵੀਟ ਦਾ ਵੀ ਇਲਜ਼ਾਮ ਲਗਾਇਆ ਹੈ।