ਨਵੀਂ ਦਿੱਲੀ: ਰਾਜਧਾਨੀ ਵਿੱਚ ਸੋਮਵਾਰ ਨੂੰ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਭਾਰੀ ਪੁਲਿਸ ਬਲ ਤੈਨਾਤ ਕਰ ਦਿੱਤਾ ਹੈ। ਕਈ ਥਾਵਾਂ 'ਤੇ ਤਾਂ ਰੈਪਿਡ ਐਕਸ਼ਨ ਫ਼ੋਰਸ ਨੂੰ ਵੀ ਤੈਨਾਤ ਕੀਤਾ ਗਿਆ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਸ ਦਾ ਪਰਿਵਾਰ ਵੀ ਦਿੱਲੀ ਵਿੱਚ ਹੈ। ਵੀਵਆਈਪੀ ਮੂਵਮੈਂਟ ਅਤੇ ਤਨਾਅਪੂਰਨ ਹਲਾਤਾਂ ਦੇ ਚਲਦੇ ਹੋਏ ਦਿੱਲੀ ਟ੍ਰੈਫਿਕ ਪੁਲਿਸ ਨੈ ਐਡਵਾਇਜ਼ਰੀ ਜਾਰੀ ਕੀਤੀ ਹੈ।
ਦਿੱਲੀ ਪੁਲਿਸ ਨੇ ਦੱਸਿਆ, 25 ਫ਼ਰਵਰੀ ਦੀ ਦੁਪਿਹਰ 4 ਵਜੇ ਤੋਂ ਮੋਤੀ ਬਾਗ਼, ਚਣੱਕਿਆਪੁਰੀ, ਇੰਡੀਆ ਗੇਟ, ਆਈਟੀਓ ਦੇ ਆਸਪਾਸ ਦੇ ਇਲਾਕਿਆਂ ਅਤੇ ਮੱਧ ਅਤੇ ਨਵੀਂ ਦਿੱਲੀ ਦੇ ਨੇੜਲੇ ਇਲਾਕਿਆਂ ਵਿੱਚ ਟ੍ਰੈਫ਼ਿਕ ਭਾਰੀ ਰਹਿਣ ਦੀ ਸੰਭਾਵਨਾ ਹੈ। ਨਾਗਰਿਕ ਕਿਸੇ ਵੀ ਜਾਣਕਾਰੀ ਦੇ ਲਈ ਕਿਸੇ ਵੀ ਵੇਲੇ ਟ੍ਰੈਫਿਕ ਪੁਲਿਸ ਦੇ ਹੈਲਪਲਾਇਨ ਨੰਬਰ +977725844444 ਤੇ ਕਾਲ ਕਰ ਸਕਦੇ ਹਨ।
ਜ਼ਿਕਰ ਕਰ ਦਈਏ ਕਿ ਸੋਮਵਾਰ ਨੂੰ ਭੜਕੀ ਹਿੰਸਾ ਵਿੱਚ ਇੱਕ ਕਾਂਸਟੇਬਲ ਅਤੇ 4 ਆਮ ਨਾਗਰਿਕਾਂ ਦੀ ਮੌਤ ਹੋ ਗਈ ਹੈ। ਇਸ ਪ੍ਰਦਰਸ਼ਨ ਵਿੱਚ ਗੋਲ਼ੀ ਚਲਾਉਣ ਵਾਲੇ ਵਿਅਕਤੀ ਨੂੰ ਦਿੱਲੀ ਪੁਲਿਸ ਨੇ ਫੜ੍ਹਨ ਦਾ ਦਾਅਵਾ ਕੀਤਾ ਹੈ।