ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਲੀ ਯੂਨੀਵਰਸਿਟੀ (ਡੀਯੂ) ਦੇ ਉਪ ਕੁਲਪਤੀ ਪ੍ਰੋਫੈਸਰ ਯੋਗੇਸ਼ ਤਿਆਗੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੇ ਖ਼ਿਲਾਫ਼ ਫ਼ਰਜ਼ਾਂ ਦੀ ਬਰਖ਼ਾਸਤਗੀ ਕਰਨ ਦੇ ਦੋਸ਼ਾਂ ਦੀ ਵੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਯੋਗੇਸ਼ ਤਿਆਗੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਡੀਯੂ ਦੇ ਵਿਜ਼ਟਰ ਵਜੋਂ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਮੁਅੱਤਲ ਕੀਤਾ ਹੈ।
ਰਾਸ਼ਟਰਪਤੀ ਵੱਲੋਂ ਦਿੱਲੀ ਯੂਨੀਵਰਸਿਟੀ ਦਾ ਵੀ.ਸੀ. ਯੋਗੇਸ਼ ਤਿਆਗੀ ਮੁਅੱਤਲ - ਉਪ ਕੁਲਪਤੀ ਪ੍ਰੋਫੈਸਰ ਯੋਗੇਸ਼ ਤਿਆਗੀ
ਰਾਸ਼ਟਰਪਤੀ ਕੋਵਿੰਦ ਨੇ ਦਿੱਲੀ ਯੂਨੀਵਰਸਿਟੀ ਦੇ ਵੀਸੀ ਨੂੰ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਤੌਰ ਵੀਸੀ ਯੋਗੇਸ਼ ਕੇ ਤਿਆਗੀ ਵੱਲੋਂ ਮੈਡੀਕਲ ਗਰਾਊਂਡ ‘ਤੇ ਉਸ ਦੀ ਗ਼ੈਰ ਹਾਜ਼ਰੀ ਦੌਰਾਨ ਜਾਰੀ ਕੀਤੇ ਗਏ ਆਦੇਸ਼ ਤੁਰੰਤ ਪ੍ਰਭਾਵ ਨਾਲ ਬੇਅਸਰ ਮੰਨੇ ਜਾਣਗੇ।
ਤਸਵੀਰ
ਇਸ ਸਬੰਧ ਵਿੱਚ, ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਰਾਸ਼ਟਰਪਤੀ ਦੇ ਆਦੇਸ਼ਾਂ ਉੱਤੇ ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਯੋਗੇਸ਼ ਤਿਆਗੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਕਿਹਾ ਕਿ ਯੋਗੇਸ਼ ਤਿਆਗੀ ਦੁਆਰਾ ਮੈਡੀਕਲ ਗਰਾਊਂਡ ‘ਤੇ ਉਸਦੀ ਗ਼ੈਰਹਾਜ਼ਰੀ ਦੌਰਾਨ ਜਾਰੀ ਕੀਤੇ ਗਏ ਆਦੇਸ਼ ਤੁਰੰਤ ਪ੍ਰਭਾਵ ਨਾਲ ਬੇਅਸਰ ਮੰਨੇ ਜਾਣਗੇ।