ਪੰਜਾਬ

punjab

ETV Bharat / bharat

ਦਿੱਲੀ ਹਿੰਸਾ: ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ - delhi violence

ਉੱਤਰ-ਪੂਰਬੀ ਦਿੱਲੀ ਵਿੱਚ ਚੱਲ ਰਹੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਮਰਨ ਵਾਲਿਆਂ 'ਚ ਇੱਕ ਪੁਲਿਸ ਕਾਂਸਟੇਬਲ ਵੀ ਸ਼ਾਮਲ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਹੋ ਰਹੀ ਹਿੰਸਾ ਦਾ ਅੱਜ ਤੀਜਾ ਦਿਨ ਹੈ ਅਤੇ ਕਈ ਇਲਾਕਿਆਂ ਵਿੱਚ ਅਜੇ ਵੀ ਪੱਥਰਬਾਜ਼ੀ ਕੀਤੀ ਜਾ ਰਹੀ ਹੈ।

ਦਿੱਲੀ ਹਿੰਸਾ: ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ
ਦਿੱਲੀ ਹਿੰਸਾ: ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ

By

Published : Feb 25, 2020, 12:20 PM IST

ਨਵੀਂ ਦਿੱਲੀ: ਉੱਤਰ-ਪੂਰਬੀ ਦਿੱਲੀ ਵਿੱਚ ਚੱਲ ਰਹੀ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ। ਮਰਨ ਵਾਲਿਆਂ 'ਚ ਇੱਕ ਪੁਲਿਸ ਕਾਂਸਟੇਬਲ ਵੀ ਸ਼ਾਮਲ ਹੈ। ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਹੋ ਰਹੀ ਹਿੰਸਾ ਦਾ ਅੱਜ ਤੀਜਾ ਦਿਨ ਹੈ ਅਤੇ ਕਈ ਇਲਾਕਿਆਂ ਵਿੱਚ ਅਜੇ ਵੀ ਪੱਥਰਬਾਜ਼ੀ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਲਾਕੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਦੀ ਮੀਟਿੰਗ ਵੀ ਬੁਲਾਈ ਗਈ ਹੈ।

ਦਿੱਲੀ ਹਿੰਸਾ: ਤੀਜੇ ਦਿਨ ਵੀ ਹਿੰਸਾ ਜਾਰੀ, 7 ਲੋਕਾਂ ਦੀ ਮੌਤ

ਇਹ ਵੀ ਪੜ੍ਹੋ: ਦਿੱਲੀ ਹਿੰਸਾ: ਮੌਦਪੁਰ ਅਤੇ ਬ੍ਰਹਮਪੁਰੀ ਇਲਾਕੇ 'ਚ ਅੱਜ ਸਵੇਰੇ ਹੋਇਆ ਪਥਰਾਅ, ਅਲਰਟ ਜਾਰੀ

ਦੱਸ ਦਈਏ ਕਿ ਇਸ ਹਿੰਸਾ ਵਿੱਚ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਨਕਾਰੀ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਮੁਤਾਬਕ ਹਿੰਸਾ ਤੋਂ ਬਾਅਦ ਸੋਮਵਾਰ ਰਾਤ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ ਸੀ ਜਿਸ ਤੋਂ ਬਾਅਦ ਅੱਜ ਸਵੇਰੇ ਹੀ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਕਾਰੀ ਨੂੰ ਕਾਬੂ ਕਰ ਲਿਆ ਗਿਆ ਹੈ।

ABOUT THE AUTHOR

...view details