ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਦੇ ਵਿਰੁੱਧ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਵੱਲੋਂ ਤਾਹਿਰ ਹੁਸੈਨ ਉੱਤੇ ਕਤਲ, ਅੱਗਜ਼ਨੀ ਅਤੇ ਹਿੰਸਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਤਾਹਿਰ ਹੁਸੈਨ ਵਿਰੁੱਧ ਇਹ ਮਾਮਲਾ ਦਿਆਲਪੁਰ ਥਾਣੇ ਵਿੱਚ ਦਰਜ ਕੀਤਾ ਗਿਆ ਹੈ।"ਆਪ" ਪਾਰਟੀ ਵੱਲੋਂ ਤਾਹਿਰ ਹੁਸੈਨ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਤਾਹਿਰ ਹੁਸੈਨ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਜਾ ਰਹੀ ਹੈ। ਦਿੱਲੀ 'ਚ ਹਿੰਸਾ ਭੜਕਾਉਣ ਦੇ ਮਾਮਲੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਵੱਲੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ਉੱਤੇ ਕਤਲ ਦੇ ਇਲਜ਼ਾਮ ਲਗਾਏ ਗਏ ਸਨ ਤੇ ਦਿੱਲੀ ਹਿੰਸਾ ਕਰਵਾਉਣ ਪਿਛੇ ਉਨ੍ਹਾਂ ਦਾ ਹੱਥ ਦੱਸਿਆ ਗਿਆ ਹੈ।