ਨਵੀਂ ਦਿੱਲੀ: ਪਿਛਲੇ ਮਹੀਨੇ ਦਿੱਲੀ ਵਿੱਚ ਹੋਏ ਦੰਗਿਆਂ ਨੂੰ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ 'ਤੇ ਵੱਡਾ ਧੱਬਾ ਕਰਾਰ ਦਿੱਤਾ ਹੈ। ਇਸ ਮੁੱਦੇ 'ਤੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਬਹਿਸ ਵੀ ਹੋਈ ਜਿਸ ਦੌਰਾਨ ਵਿਰੋਧੀਆਂ ਨੇ ਭਾਜਪਾ 'ਤੇ ਜੰਮ ਕੇ ਨਿਸ਼ਾਨੇ ਵਿੰਨੇ।
ਦਿੱਲੀ ਦੰਗੇ ਭਾਰਤ ਦੀ ਸ਼ਾਂਤੀ ਤੇ ਸਦਭਾਵਨਾ 'ਤੇ ਵੱਡਾ ਧੱਬਾ: ਅਧੀਰ ਰੰਜਨ
ਦਿੱਲੀ ਵਿੱਚ ਹੋਏ ਦੰਗਿਆਂ ਨੂੰ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦੇਸ਼ ਦੀ ਸ਼ਾਂਤੀ ਅਤੇ ਸਦਭਾਵਨਾ 'ਤੇ ਵੱਡਾ ਧੱਬਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਭਾਰਤ ਦੇ ਅਕਸ ਨੂੰ ਨੁਕਸਾਨ ਪੰਹੁਚਇਆ ਹੈ।
ਇਸ ਮੁੱਦੇ 'ਤੇ ਬੋਲਦਿਆਂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਦਿੱਲੀ ਵਿੱਚ ਹੋਏ ਦੰਗੇ ਦੇਸ਼ ਦੇ ਉੱਤੇ ਇੱਕ ਵੱਡਾ ਧੱਬਾ ਹੈ। ਇਸ ਨਾਲ ਭਾਰਤ ਦੀ ਧਰਮ ਨਿਰਪੱਖ ਛਵੀ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਉਹ ਲੋਕ ਸਭਾ ਦੇ ਅੰਦਰ ਅਤੇ ਬਾਹਰ ਬੋਲਦੇ ਰਹਿਣਗੇ।
ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਸਿਆਸੀ ਭੂਚਾਲ ਨੂੰ ਲੈ ਕੇ ਕਾਂਗਰਸੀ ਆਗੂ ਨੇ ਕਿਹਾ ਕਿ ਜੋਤੀਰਾਦਿੱਤਿਆ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਸਨ। ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਹਮੇਸ਼ਾ ਆਪਣੇ ਬੇਟੇ ਵਾਂਗ ਸਮਝਿਆ ਹੈ, ਇਸ ਲਈ ਉਨ੍ਹਾਂ ਦਾ ਇਸ ਤਰ੍ਹਾਂ ਪਾਰਟੀ ਵਿੱਚੋਂ ਅਚਾਨਕ ਚਲੇ ਜਾਣਾ ਹੈਰਾਨ ਕਰਨ ਵਾਲਾ ਹੈ ਤੇ ਇਸ ਦੇ ਨਾਲ ਪਾਰਟੀ ਨੂੰ ਧੱਕਾ ਲੱਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਇਸ ਤੋਂ ਜਲਦ ਹੀ ਉੱਭਰ ਜਾਵੇਗੀ।