ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਆਈ ਬੀ ਦੇ ਕਰਮਚਾਰੀ ਅੰਕਿਤ ਸ਼ਰਮਾ ਦਾ ਦਿੱਲੀ ਹਿੰਸਾ ਦੌਰਾਨ ਕਤਲ ਹੋ ਗਿਆ ਸੀ।
ਦਿੱਲੀ ਹਿੰਸਾ: CM ਕੇਜਰੀਵਾਲ ਦਾ ਐਲਾਨ, ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗਾ 1 ਕਰੋੜ - IB employee Ankit Sharma's family
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਦਰਅਸਲ ਆਈ ਬੀ ਦੇ ਕਰਮਚਾਰੀ ਅੰਕਿਤ ਸ਼ਰਮਾ ਦਾ ਦਿੱਲੀ ਹਿੰਸਾ ਦੌਰਾਨ ਕਤਲ ਹੋ ਗਿਆ ਸੀ।
ਸੀਐਮ ਕੇਜਰੀਵਾਲ ਦਾ ਐਲਾਨ
ਦਰਅਸਲ, ਇਸ ਮਾਮਲੇ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਅੰਕਿਤ ਸ਼ਰਮਾ ਆਈਬੀ ਦਾ ਬਹਾਦਰ ਅਧਿਕਾਰੀ ਸੀ। ਦੰਗਿਆਂ ਵਿੱਚ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ। ਦਿੱਲੀ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ 1 ਕਰੋੜ ਦਾ ਮਾਣ ਭੱਤਾ ਮਿਲੇਗਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਇੱਕ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵਾਨ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇਂ।