ਨਵੀਂ ਦਿੱਲੀ: ਦਿੱਲੀ ਹਿੰਸਾ ਮਾਮਲੇ ਵਿੱਚ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਦਿੱਲੀ ਪੁਲਿਸ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਇਸ 'ਤੇ ਹਾਈ ਕੋਰਟ ਨੇ 13 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਕੇਂਦਰ ਸਰਕਾਰ ਨੂੰ ਵੀ ਅਦਾਲਤ ਨੂੰ ਭੜਕਾਉ ਭਾਸ਼ਣ 'ਤੇ ਇੱਕ ਰਿਪੋਰਟ ਸੌਂਪਣੀ ਪਵੇਗੀ। ਹੁਣ ਇਸ ਕੇਸ ਦੀ ਅਗਲੀ ਸੁਣਵਾਈ 13 ਅਪ੍ਰੈਲ ਨੂੰ ਹੋਵੇਗੀ।
ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ ਜ਼ਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਵਿੱਚ ਭੜਕੀ ਹਿੰਸਾ ਵਿੱਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਹਿਲਾਂ ਇਹ ਅੰਕੜਾ 27 ਸੀ ਪਰ ਗੁਰੂ ਤੇਗ ਬਹਾਦੁਰ ਹਸਪਤਾਲ ਵਿੱਚ ਜ਼ਖ਼ਮੀਆਂ ਦੀ ਮੌਤ ਹੋਣ ਨਾਲ ਇਹ ਗਿਣਤੀ 34 'ਤੇ ਪਹੁੰਚ ਗਈ ਹੈ।
ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ ਇਸ ਤੋਂ ਇਲਾਵਾ ਦੇਰ ਰਾਤ ਪੁਲਿਸ ਨੇ ਉੱਤਰ-ਪੂਰਬੀ ਦਿੱਲੀ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੋਕਾਂ ਨੂੰ ਭਰੋਸਾ ਦਵਾਉਣ ਲਈ ਫਲੈਗ ਮਾਰਚ ਵੀ ਕੱਢਿਆ ਗਿਆ। ਤੜਕਸਾਰ ਤੋਂ ਹੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਹੋਇਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਮੁੜ ਤੋਂ ਨਾ ਵਾਪਰ ਸਕੇ।
ਦਿੱਲੀ ਹਿੰਸਾ: ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ ਦੂਜੇ ਪਾਸੇ ਦਿੱਲੀ ਪੁਲਿਸ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਅਫ਼ਵਾਹਾ ਤੋਂ ਦੂਰ ਰਹਿਣ। ਅਫ਼ਵਾਹਾਂ ਫ਼ੈਲਾਉਣ 'ਤੇ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ। ਸੰਵੇਦਨਸ਼ੀਲ ਇਲਾਕਿਆਂ ਨੂੰ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਅਰਧਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ।