ਨਵੀਂ ਦਿੱਲੀ: ਸੋਮਵਾਰ ਨੂੰ ਬਾਅਦ ਦੁਪਹਿਰ ਦਿੱਲੀ ਦੇ ਉੱਤਰ-ਪੂਰਬੀ ਇਲਾਕੇ ਵਿੱਚ ਹਿੰਸਾ ਭੜਕ ਗਈ ਸੀ ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 50 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਇਸ ਹਿੰਸਾ ਵਿੱਚ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਨਕਾਰੀ ਨੂੰ ਦਿੱਲੀ ਪੁਲਿਸ ਨੇ ਕਾਬੂ ਕਰ ਲਿਆ ਹੈ।
ਦੱਸ ਦਈਏ ਕਿ ਹਿੰਸਾ ਤੋਂ ਬਾਅਦ ਸੋਮਵਾਰ ਰਾਤ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ ਸੀ। ਅੱਜ ਮੰਗਲਵਾਰ ਨੂੰ ਸਵੇਰੇ ਹੀ ਗੋਲੀਆਂ ਚਲਾਉਣ ਵਾਲੇ ਪ੍ਰਦਰਸ਼ਕਾਰੀ ਨੂੰ ਕਾਬੂ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸਾਰੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਆਪਣੀ ਰਿਹਾਇਸ਼ ਵਿੱਚ ਮੀਟਿੰਗ ਰੱਖੀ ਹੈ।