ਦਿੱਲੀ: ਦਿੱਲੀ ਪੁਲਿਸ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੇ ਮਾਰਚ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾਈ ਹੈ। ਦਿੱਲੀ ਪੁਲਿਸ ਨੇ ਟਵੀਟ ਕਰਕੇ ਕਿਹਾ ਹੈ ਕਿ ਜੇਕਰ ਕਿਸਾਨ ਬਿਨ੍ਹਾਂ ਆਗਿਆ ਤੋਂ ਦਿੱਲੀ ਆਉਂਦੇ ਹਨ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੰਤਰ-ਮੰਤਰ ਵਿਖੇ ਕਿਸਾਨਾਂ ਦੀ ਵਿਰੋਧ ਪ੍ਰਦਰਸ਼ਨ ਦੀ ਮੰਗ ਨੂੰ ਵੀ ਦਿੱਲੀ ਪੁਲਿਸ ਨੇ ਰੱਦ ਕਰ ਦਿੱਤਾ ਹੈ। ਦਿੱਲੀ ਪੁਲਿਸ 26 ਅਤੇ 27 ਨਵੰਬਰ ਨੂੰ ਵੀ ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ ਕਰੇਗੀ।
ਦੂਜੇ ਪਾਸੇ, ਦਿੱਲੀ ਵਿੱਚ ਵੱਧ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਹਰਿਆਣਾ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ, ਕੇਰਲਾ ਅਤੇ ਪੰਜਾਬ ਦੇ ਕਿਸਾਨ ਅਤੇ ਕਿਸਾਨੀ ਨੇਤਾਵਾਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ 'ਦਿੱਲੀ ਚਲੋ' ਮਾਰਚ ਦਾ ਐਲਾਨ ਕੀਤਾ ਹੈ। ਇਨ੍ਹਾਂ ਸੂਬਿਆਂ ਤੋਂ 26 ਨਵੰਬਰ ਤੋਂ ਕਿਸਾਨਾਂ ਦੇ ਦਿੱਲੀ ਆਉਣਾ ਦੀ ਸੰਭਾਵਨਾ ਹੈ।
ਦਿੱਲੀ ਪੁਲਿਸ ਦੇ ਬੁਲਾਰੇ ਡਾ. ਈਸ਼ ਸਿੰਘਲ ਨੇ ਕਿਹਾ ਕਿ ਜੇਕਰ ਕਿਸਾਨ ਬਿਨਾਂ ਆਗਿਆ ਤੋਂ ਦਿੱਲੀ ਵਿੱਚ ਦਾਖਲ ਹੋਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੱਲੀ ਵਿੱਚ ਕਿਸੇ ਵੀ ਮਾਰਚ ਅਤੇ ਇਕੱਠ ਦੀ ਇਜਾਜ਼ਤ ਨਹੀਂ ਹੈ। ਕੋਰੋਨਾ ਮਹਾਂਮਾਰੀ ਦੇ ਕਾਬੂ ਵਿਚ ਆਉਣ ਤੋਂ ਬਾਅਦ ਆਗਿਆ ਨਾਲ ਦਿੱਲੀ ਵਿਚ ਪ੍ਰਦਰਸ਼ਨ ਕਰ ਸਕਦੀ ਹੈ। ਕਿਸਾਨਾਂ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਗਈ ਹੈ।