ਨਵੀਂ ਦਿੱਲੀ: ਸ਼ਨੀਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਭਾਈਚਾਰੇ ਨੂੰ ਜੰਮੂ ਕਸ਼ਮੀਰ ਲੋਕ ਸੇਵਾ ਆਯੋਗ ਵਿੱਚ ਪ੍ਰਤੀਨਿਧਤਾ ਦੇਣ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜੰਮੂ ਕਸ਼ਮੀਰ ਲੋਕ ਸੇਵਾ ਆਯੋਗ ਵਿੱਚ ਸਿੱਖ ਭਾਈਚਾਰੇ ਦਾ ਇੱਕ ਮੈਂਬਰ ਨਾਮਜ਼ਦ ਕੀਤਾ ਜਾਂਦਾ ਰਿਹਾ ਹੈ ਪਰ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਵੱਲੋਂ 24 ਜੂਨ 2020 ਨੂੰ ਜਾਰੀ ਕੀਤੀ ਅਧਿਸੂਚਨਾ ਮੁਤਾਬਕ, ਸਿੱਖ ਭਾਈਚਾਰੇ ਦੇ ਕਿਸੇ ਵੀ ਮੈਂਬਰ ਨੂੰ ਨਾਮਜ਼ਦ ਨਹੀਂ ਕੀਤਾ ਗਿਆ ਜਿਸ ਨੂੰ ਲੈ ਕੇ ਜੰਮੂ ਕਸ਼ਮੀਰ ਦੇ ਸਿੱਖ ਭਾਈਚਾਰੇ ਵਿੱਚ ਰੋਸ ਅਤੇ ਗ਼ੁੱਸਾ ਹੈ।
ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਗਏ ਸਿੱਖ ਪ੍ਰਤੀਨਿਧੀ ਮੰਡਲ ਨੇ ਦੱਸਿਆ ਕਿ ਜੰਮੂ ਕਸ਼ਮੀਰ ਵਿੱਚ ਸਾਲਾਂ ਤੋਂ ਰੁਜ਼ਗਾਰ ਅਤੇ ਘੱਟ ਗਿਣਤੀ ਦਾ ਦਰਜਾ ਦੇਣ ਵਿੱਚ ਵੀ ਸਿੱਖ ਭਾਈਚਾਰੇ ਨਾਲ ਭੇਦਭਾਵ ਕੀਤਾ ਜਾਂਦਾ ਰਿਹਾ ਹੈ।