ਨਵੀਂ ਦਿੱਲੀ : ਮਾਕਪਾ ਅਤੇ ਭਾਕਪਾ ਸਣੇ ਸਾਰੀ ਹੀ ਵਿਰੋਧੀ ਧਿਰ ਵੱਲੋਂ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀਏਏ) ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ (ਐਨਆਰਸੀ) ਦੇ ਵਿਰੋਧ 'ਚ ਵੀਰਵਾਰ ਨੂੰ ਦੇਸ਼ਭਰ ਵਿੱਚ ਪ੍ਰਦਰਸ਼ਨ ਕਰ ਰਹੀਆਂ ਹਨ।
ਵਿਰੋਧੀ ਧਿਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਸਾਂਝੇ ਬਿਆਨ ਮੁਤਾਬਕ , ਸੀਪੀਆਈ (ਐਮ), ਸੀਪੀਆਈ, ਭਾਕਪਾ ਮਾਲੇ, ਫਾਰਵਰਡ ਬਲਾਕ , ਇੰਨਕਲਾਬੀ ਸਮਾਜਵਾਦੀ ਪਾਰਟੀ ਸਮੇਤ ਹੋਰ ਵਿਰੋਧਪੱਖੀ ਸੰਗਠਨਾਂ ਦੀਆਂ ਸਾਰੀਆਂ ਸੂਬਾ ਅਤੇ ਜ਼ਿਲ੍ਹਾ ਇਕਾਈਆਂ ਦੇਸ਼ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਵੀਰਵਾਰ ਨੂੰ ਸੀਏਏ ਅਤੇ ਐਨਆਰਸੀ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨਗੀਆਂ।
ਜਾਣਕਾਰੀ ਮੁਤਾਬਕ ਇਸ ਕੜੀ 'ਚ ਦੇਸ਼ ਦੀ ਰਾਜਧਾਨੀ 'ਚ ਵੀ ਵਿਸ਼ਾਲ ਧਰਨਾ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ ਹੈ। ਇਸ 'ਚ ਸਾਰੇ ਹੀ ਵਿਰੋਧੀ ਦਲਾਂ ਸੀਨੀਅਰ ਨੇਤਾਵਾਂ ਦੀ ਅਗਵਾਈ 'ਚ ਮੰਡੀ ਹਾਊਸ ਤੋਂ ਸ਼ਹੀਦੀ ਪਾਰਕ ਤੱਕ ਸ਼ਾਂਤੀ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੰਡੀ ਹਾਊਸ 'ਚ ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਅਤੇ ਸੀਪੀਆਈ ਦੇ ਜਨਰਲ ਸਕੱਤਰ ਡੀ. ਰਾਜਾ ਅਤੇ ਹੋਰਨਾਂ ਆਗੂ ਜਨਸਭਾ ਨੂੰ ਸੰਬੋਧਨ ਕਰਨਗੇ।