ਪੰਜਾਬ

punjab

ਭਾਰੀ ਮੀਂਹ ਅਤੇ ਹੜ੍ਹ ਤੋਂ ਬਾਅਦ ਡੇਂਗੂ ਦੀ ਚਪੇਟ 'ਚ ਬਿਹਾਰ

By

Published : Oct 6, 2019, 11:56 AM IST

ਭਾਰੀ ਮੀਂਹ ਅਤੇ ਹੜ੍ਹ ਕਾਰਨ ਬਿਹਾਰ ਵਿੱਚ 160 ਲੋਕਾਂ ਦੀ ਮੌਤ ਹੋ ਗਈ ਹੈ। ਮੀਂਹ ਅਤੇ ਹੜ੍ਹ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਹੁਣ ਇਥੇ ਡੇਂਗੂ ਅਤੇ ਚਿਕਨਗੁਨੀਆ ਵਰਗੀ ਮਹਾਮਾਰੀ ਦਾ ਖ਼ਤਰਾ ਵੱਧ ਗਿਆ ਹੈ। ਸੂਬੇ ਵਿੱਚ ਹੁਣ ਤੱਕ ਡੇਂਗੂ ਦੇ 775 ਮਾਮਲੇ ਸਾਹਮਣੇ ਆ ਚੁੱਕੇ ਹਨ।

ਫ਼ੋਟੋ

ਪਟਨਾ: ਸੂਬੇ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੇ ਹੁਣ ਤੱਕ 160 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਇਸ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਲੋਕ ਡੇਂਗੂ ਦੇ ਸ਼ਿਕਾਰ ਹੋ ਰਹੇ ਹਨ।

ਹੁਣ ਤੱਕ ਪੂਰੇ ਸੂਬੇ ਵਿੱਚ ਲਗਭਗ 775 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਚੋਂ 520 ਮਾਮਲੇ ਸਿਰਫ ਪਟਨਾ ਦੇ ਹਨ। ਹੁਣ ਤੱਕ ਡੇਂਗੂ ਨਾਲ ਪੀੜਤ 120 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਡੇਂਗੂ ਦੇ ਨਾਲ ਚਿਕਨਗੁਨੀਆ ਦੇ ਵੀ 70 ਮਾਮਲੇ ਸਾਹਮਣੇ ਆਏ ਹਨ।

ਸੂਬੇ ਵਿੱਚ ਹੜ੍ਹ ਦੇ ਹਲਾਤਾਂ ਨੂੰ ਵੇਖਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪਟਨਾ ਵਿੱਚ ਪਾਣੀ ਦੀ ਨਿਕਾਸੀ ਦਾ ਜ਼ਿਕਰ ਨਹੀਂ ਕੀਤਾ ਪਰ ਇਹ ਲਿਖਿਆ ਕਿ ਸੂਬੇ ਦੇ ਮੁੱਖੀ ਦੇ ਤੌਰ 'ਤੇ ਮੁੱਖ ਮੰਤਰੀ ਨੇ ਸੁਸ਼ਾਸਨ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਨੀਤੀਸ਼ ਕੁਮਾਰ ਨੂੰ ਜਨਤਾ ਦਲ ਦਾ ਰਾਸ਼ਟਰੀ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ ਹੈ।

ਪਟਨਾ ਵਿੱਚ ਹੜ੍ਹ ਦੇ ਪਾਣੀ ਦੀ ਸਹੀ ਤਰ੍ਹਾਂ ਨਾਲ ਨਿਕਾਸੀ ਨਾ ਹੋਣ ਕਾਰਨ ਲੋਕ ਬੇਹਦ ਪਰੇਸ਼ਾਨ ਹਨ । ਲੋਕਾਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਵੱਲੋਂ ਪਾਣੀ ਦੇ ਨਿਕਾਸੀ ਪ੍ਰਬੰਧ ਨਾ ਕੀਤੇ ਨਾਰਾਜ਼ ਦਾਨਾਪੁਰ ਇਲਾਕੇ ਦੇ ਲੋਕਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਜਲਦ ਤੋਂ ਜਲਦ ਇਸ ਸੱਮਸਿਆ ਨੂੰ ਹੱਲ ਕੀਤੇ ਜਾਣ ਦੀ ਮੰਗ ਕੀਤੀ ਹੈ।

ABOUT THE AUTHOR

...view details