ਪੰਜਾਬ

punjab

ETV Bharat / bharat

ਸਜ਼ਾ ਤੋਂ ਬਚਣ ਲਈ ਰਾਮ ਰਹੀਮ ਦੀ ਨਵੀਂ ਜੁਗਤ, ਇਸ ਕੰਮ ਲਈ ਮੰਗ ਰਿਹਾ ਪੈਰੋਲ - ram rahim dera sacha sauda

ਰੋਹਤਕ ਦੀ ਸੁਨਾਰੀਆ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਖੇਤੀਬਾੜੀ ਦੇ ਕੰਮਾਂ ਲਈ ਪੈਰੋਲ ਮੰਗੀ।

ਫ਼ੋਟੋ

By

Published : Jun 21, 2019, 1:22 PM IST

Updated : Jun 21, 2019, 2:33 PM IST

ਚੰਡੀਗੜ੍ਹ: ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ ਵਿੱਚ 23 ਮਹੀਨੇ ਤੋਂ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹੁਣ ਆਪਣੀ ਖੇਤੀਬਾੜੀ ਚੇਤੇ ਆ ਗਈ ਹੈ। ਡੇਰਾ ਮੁਖੀ ਨੇ ਖੇਤੀਬਾੜੀ ਦੇ ਕੰਮਾਂ ਲਈ ਪੈਰੋਲ ਲਈ ਅਰਜ਼ੀ ਦਾਖ਼ਲ ਕੀਤੀ ਹੈ।

ਰੋਹਤਕ ਦੇ ਜੇਲ ਸੁਪਰਡੈਂਟ ਨੇ ਇਸ ਸਬੰਧ ਵਿੱਚ ਸਿਰਸਾ ਦੇ ਡਿਪਟੀ ਕਮਿਸ਼ਨਰ ਤੋਂ ਇੱਕ ਰਿਪੋਰਟ ਮੰਗੀ ਹੈ ਜਿਸ ਵਿੱਚ ਇਹ ਪੁੱਛਿਆ ਗਿਆ ਹੈ, "ਕੀ ਕੈਦੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣਾ ਠੀਕ ਹੈ ਜਾਂ ਨਹੀਂ?"

ਜਾਣਕਾਰੀ ਮੁਤਾਬਕ ਰਾਮ ਰਹੀਮ ਦੇ ਵਕੀਲ ਨੇ ਜੇਲ ਸੁਪਰਡੈਂਟ ਨੂੰ ਪੱਤਰ ਲਿਖ ਕੇ ਪੈਰੋਲ ਮੰਗੀ ਹੈ। ਇਸ ਤੋਂ ਬਾਅਦ ਜੇਲ ਸੁਪਰਡੈਂਟ ਸੁਨੀਲ ਸਾਂਗਵਾਨ ਨੇ ਡਿਪਟੀ ਕਮਿਸ਼ਨਰ ਸਿਰਸਾ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਪੈਰੋਲ ਬਾਰੇ ਮੰਗੀ ਗਈ ਰਿਪੋਰਟ ਵਿੱਚ ਡੇਰਾ ਮੁਖੀ ਵਿਰੁੱਧ ਸੀਬੀਆਈ ਕੋਰਟ ਵੱਲੋਂ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਤੋਂ ਇਲਾਵਾ 2 ਹੋਰ ਮਾਮਲੇ ਬਕਾਇਆ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਹੁਣ ਜ਼ਿਲ੍ਹਾ ਪ੍ਰਸ਼ਾਸਨ ਡੇਰਾ ਮੁਖੀ ਦੀ ਪੈਰੋਲ ਨੂੰ ਲੈ ਕੇ ਆਪਣੀ ਰਿਪੋਰਟ ਸੌਂਪੇਗਾ।

2 ਮਾਮਲਿਆਂ 'ਚ ਸਜ਼ਾਯਾਫ਼ਤਾ ਡੇਰਾ ਮੁਖੀ

ਡੇਰਾ ਸੱਚਾ ਸੌਦਾ ਮੁਖੀ ਨੂੰ ਸੀਬੀਆਈ ਕੋਰਟ ਵੱਲੋਂ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ 'ਚ 25 ਅਗਸਤ 2017 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਸੀਬੀਆਈ ਕੋਰਟ ਨੇ ਦੋਹਾਂ ਮਾਮਲਿਆਂ 10-10 ਸਾਲ ਦੀ ਸਜ਼ਾ ਤੇ 15-15 ਲੱਖ ਰੁਪਏ ਜੁਰਮਾਨੇ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਵਿੱਚ ਵੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ।

Last Updated : Jun 21, 2019, 2:33 PM IST

ABOUT THE AUTHOR

...view details