ਨਵੀਂ ਦਿੱਲੀ : ਮਹਾਂਰਾਸ਼ਟਰ 'ਚ ਸਰਕਾਰ ਬਣਾਉਣ ਲਈ ਭਾਜਪਾ ਅਤੇ ਸ਼ਿਵਸੈਨਾ ਵਿਚਾਲੇ ਸਿਆਸੀ ਜੰਗ ਜਾਰੀ ਹੈ। ਮੁੱਖ ਮੰਤਰੀ ਦਵੇਂਦਰ ਫੜਨਵੀਸ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਬੈਠਕ ਦਾ ਮੁੱਖ ਮੰਤਵ ਰਾਸ਼ਟਰੀ ਆਫ਼ਤ ਰਾਹਤ ਫੰਡ (ਐਨਡੀਆਰਐਫ) ਅਧੀਨ ਸਹਾਇਤਾ ਬਾਰੇ ਵਿਚਾਰ ਚਰਚਾ ਕਰਨਾ ਹੈ।
ਜਾਣਕਾਰੀ ਮੁਤਾਬਕ ਫੜਨਵੀਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੁਲਾਕਾਤ ਦੌਰਾਨ ਰਾਸ਼ਟਰੀ ਆਫ਼ਤ ਰਾਹਤ ਫੰਡ ਚੋਂ ਸੂਬੇ ਦੇ ਕਿਸਾਨਾਂ ਦੀ ਮਦਦ ਕਰਨ ਉੱਤੇ ਵਿਚਾਰ ਚਰਚਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਬੇਮੌਸਮ ਭਾਰੀ ਮੀਂਹ ਪੈਣ ਕਾਰਨ ਪ੍ਰਭਾਵਤ ਕਿਸਾਨਾਂ ਨੂੰ 10,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੇਣ ਦਾ ਐਲਾਨ ਕੀਤਾ ਗਿਆ ਹੈ।
ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ " ਮੈਂ ਨਵੀਂ ਸਰਕਾਰ ਦੇ ਗਠਨ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਮੈਂ ਸਿਰਫ਼ ਇਹੀ ਕਹਿਣਾ ਚਾਹੁੰਦਾ ਹਾਂ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲਦ ਹੀ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣੇਗੀ।
ਦੂਜੇ ਪਾਸੇ ਕਾਂਗਰਸ ਅਤੇ ਐਨਸੀਪੀ ਨੇ ਭਾਜਪਾ ਦੀ ਭਾਈਵਾਲ ਸ਼ਿਵ ਸੈਨਾ ਨਾਲ ਮਿਲ ਕੇ ਇਸ ਪੈਕੇਜ ਨੂੰ ਨਾਕਾਫੀ ਦੱਸਿਆ ਹੈ।
ਇਹ ਵੀ ਪੜ੍ਹੋ :ਕਰਨਾਲ: ਬੋਰਵੈੱਲ 'ਚ ਡਿੱਗੀ 5 ਸਾਲਾ ਸ਼ਿਵਾਨੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨਿਆ
ਸੂਬਾ ਸਰਕਾਰ ਨੇ ਕਿਹਾ ਕਿ ਬੇਮੌਸਮ ਭਾਰੀ ਮੀਂਹ ਪੈਂਣ ਕਾਰਨ ਸੂਬੇ ਦੀ 52.44 ਲੱਖ ਹੈਕਟੇਅਰ ਰਕਬੇ ਨੂੰ ਨੁਕਸਾਨ ਪਹੁੰਚਿਆ ਹੈ। ਮਹਾਰਾਸ਼ਟਰ ਦੀ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋਵੇਗਾ।