ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਚੱਲ ਰਹੇ ਰਾਜਨੀਤਿਕ ਤਣਾਅ ਵਿਚਕਾਰ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਸ਼ੁੱਕਰਵਾਰ ਨੂੰ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਪਿਛਲੇ ਦਿਨਾਂ ਤੋਂ ਸ਼ਿਵਸੇਨਾ ਤੇ ਭਾਜਪਾ ਵਿਚਕਾਰ ਰਾਜਨੀਤਿਕ ਤਣਾਅ ਚੱਲ ਰਿਹਾ ਹੈ ਜਿਸ ਨੂੰ ਸਮਾਪਤ ਕਰਨ ਦੀ ਕਾਫ਼ੀ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਇਹ ਤਣਾਅ ਖ਼ਤਮ ਵੀ ਨਹੀਂ ਹੋਇਆ ਤੇ ਨਾ ਹੀ ਨਵੀਂ ਸਰਕਾਰ ਦਾ ਗਠਨ ਹੋ ਸਕਿਆ।
ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਮਹਾਰਾਸ਼ਟਰ ਵਿੱਚ ਰਾਜਨੀਤਿਕ ਵੱਧਦਾ ਤਣਾਅ ਰੁਕਣ ਦਾ ਨਾਂਅ ਹੀ ਨਹੀਂ ਲੈ ਰਿਹਾ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਮੁਖ ਮੰਤਰੀ ਦਵਿੰਦਰ ਫੜਨਵੀਸ ਨੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ ਫੜਨਵੀਸ (ਦੇਵੇਂਦਰ ਫੜਨਵੀਸ) ਨੇ ਮਹਾਰਾਸ਼ਟਰ ਦੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਫੜਨਵੀਸ ਨੇ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਕਿਸਾਨਾਂ ਦੇ ਫ਼ਾਇਦੇ ਲਈ ਕੰਮ ਕੀਤਾ ਗਿਆ। ਮੁੰਬਈ ਵਿੱਚ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਵੀ ਕੰਮ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿੱਚ ਭਾਜਪਾ ਅਤੇ ਸ਼ਿਵ ਸੈਨਾ ਦੇ ਗੱਠਜੋੜ ਨੂੰ ਜਿੱਤ ਹਾਸਿਲ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡੇ ਵਿਚਕਾਰ ਢਾਈ ਸਾਲਾਂ ਦੇ ਮੁੱਖ ਮੰਤਰੀ ਬਾਰੇ ਕੋਈ ਗੱਲਬਾਤ ਨਹੀਂ ਹੋਈ। ਸ਼ਿਵ ਸੈਨਾ ਦੇ ਨੇਤਾ ਨੇ ਕਦੇ ਵੀ ਮੇਰੇ ਨਾਲ ਜਾਂ ਭਾਜਪਾ ਨੇਤਾਵਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ। ਜਦੋਂਕਿ ਉਨ੍ਹਾਂ ਨੇ ਨਤੀਜਿਆਂ ਤੋਂ ਬਾਅਦ ਐੱਨਸੀਪੀ ਤੇ ਕਾਂਗਰਸ ਦੇ ਨੇਤਾਵਾਂ ਨਾਲ ਸੰਪਰਕ ਕੀਤਾ ਤੇ ਵਿਚਾਰ ਵਟਾਂਦਰੇ ਕੀਤੇ।