ਪੰਜਾਬ

punjab

ETV Bharat / bharat

353ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਪੁੱਜੇ ਸ਼ਰਧਾਲੂਆਂ ਨੇ ਬਿਹਾਰ ਸਰਕਾਰ ਦੇ ਇੰਤਜ਼ਾਮਾਂ ਦੀ ਕੀਤੀ ਸ਼ਲਾਘਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਦੂਰ-ਦੂਰਾਡੇ ਤੋਂ ਸੰਗਤ ਹੁੰਮ-ਹੁੰਮਾ ਕੇ ਨਤਮਸਤਕ ਹੋ ਰਹੀ ਹੈ।

ਫ਼ੋਟੋ
ਫ਼ੋਟੋ

By

Published : Jan 2, 2020, 1:35 PM IST

Updated : Jan 2, 2020, 1:52 PM IST

ਪਟਨਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂਦੁਆਰਾ ਪਟਨਾ ਸਾਹਿਬ 'ਚ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਮੌਕੇ ਬਹੁਤ ਸਾਰੇ ਪ੍ਰਬੰਧ ਕੀਤੇ ਗਏ ਹਨ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਦੱਸ ਦਈਏ, ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਤੋਂ ਵੀ ਸਿੱਖ ਭਾਈਚਾਰੇ ਦੇ ਲੋਕ ਇੱਥੇ ਨਤਮਸਤਕ ਹੋ ਰਹੇ ਹਨ।

ਵੀਡੀਓ

ਪ੍ਰਕਾਸ਼ ਪੁਰਬ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਸ਼ਰਧਾਲੂਆਂ ਨੇ ਦੱਸਿਆ ਕਿ ਨਿਤੀਸ਼ ਸਰਕਾਰ ਨੇ ਬਹੁਤ ਵਧੀਆ ਪ੍ਰਬੰਧ ਕੀਤੇ ਹਨ। ਸ਼ਰਧਾਲੂ ਪ੍ਰਬੰਧ ਤੋਂ ਕਾਫ਼ੀ ਖੁਸ਼ ਹਨ। ਉਨ੍ਹਾਂ ਨੇ ਬਿਹਾਰ ਸਰਕਾਰ ਦੀ ਬਹੁਤ ਪ੍ਰਸ਼ੰਸਾ ਕੀਤੀ। ਸ਼ਰਧਾਲੂਆਂ ਨੇ ਇਹ ਵੀ ਦੱਸਿਆ ਕਿ ਸਿੱਖ ਧਰਮ ਵਿੱਚ ਪੰਜ ਮਹੱਤਵਪੂਰਨ ਧਾਰਮਿਕ ਸਥਾਨ ਹਨ, ਪਟਨਾ ਸਾਹਿਬ ਉਨ੍ਹਾਂ ਵਿੱਚੋਂ ਇੱਕ ਹੈ।

353ਵੇਂ ਪ੍ਰਕਾਸ਼ ਪੁਰਬ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਪਟਨਾ ਸਾਹਿਬ ਵਿੱਚ ਕਾਫ਼ੀ ਸਜਾਵਟ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਭਾਤ ਫੇਰੀ ਤੇ ਗੁਰੂ ਸਾਹਿਬ ਦੇ ਜੀਵਨ 'ਤੇ ਆਧਾਰਿਤ ਕਈ ਪ੍ਰੋਗਰਾਮ ਵੀ ਕਰਵਾਏ ਜਾਣਗੇ।

Last Updated : Jan 2, 2020, 1:52 PM IST

ABOUT THE AUTHOR

...view details