ਪੰਜਾਬ

punjab

ETV Bharat / bharat

ਦਿੱਲੀ ਪੁਲਿਸ ਨੇ CAA ਦਾ ਵਿਰੋਧ ਕਰ ਰਹੇ ਡਾ.ਧਰਮਵੀਰ ਗਾਂਧੀ ਨੂੰ ਕੀਤਾ ਗ੍ਰਿਫ਼ਤਾਰ - ਦਿੱਲੀ ਪੁਲਿਸ ਨੇ ਡਾ. ਧਰਮਵੀਰ ਗਾਂਧੀ ਨੂੰ ਕੀਤਾ ਗ੍ਰਿਫ਼ਤਾਰ

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਦੇਸ਼ ਭਰ 'ਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਸਾਬਕਾ ਸਾਂਸਦ ਡਾ. ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਦਿੱਲੀ 'ਚ ਡਾ.ਧਰਮਵੀਰ ਗਾਂਧੀ ਗ੍ਰਿਫ਼ਤਾਰ
ਦਿੱਲੀ 'ਚ ਡਾ.ਧਰਮਵੀਰ ਗਾਂਧੀ ਗ੍ਰਿਫ਼ਤਾਰ

By

Published : Dec 19, 2019, 1:09 PM IST

Updated : Dec 19, 2019, 1:43 PM IST

ਨਵੀਂ ਦਿੱਲੀ : ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ. ਧਰਮਵੀਰ ਗਾਂਧੀ ਨੂੰ ਕੀਤਾ ਗ੍ਰਿਫਤਾਰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।

ਦਿੱਲੀ ‘ਚ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ ਨੂੰ ਲੈ ਕੇ ਸਾਰੇ ਹੀ ਵਿਰੋਧੀ ਧਿਰਾਂ ਵੱਲੋਂ ਦੇਸ਼ਭਰ 'ਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਵੀਰਵਾਰ ਨੂੰ ਦਿੱਲੀ ਦੇ ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਕਰਨ ਜਾ ਰਹੇ ਦਿੱਲੀ ਪੁਲਿਸ ਨੇ ਸਾਬਕਾ ਸਾਂਸਦ ਡਾਕਟਰ ਧਰਮਵੀਰ ਗਾਂਧੀ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਹੀ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਮੇਤ ਅਨੇਕਾਂ ਬੁੱਧੀਜੀਵੀਆਂ, ਧਰਮ ਨਿਰਪੱਖ ਅਤੇ ਜਮਹੂਰੀਅਤ ਪਸੰਦ ਆਗੂਆਂ ਤੇ ਸਮਾਜਿਕ ਕਾਰਕੁੰਨਾ ਨੂੰ ਦਿੱਲੀ ਪੁਲਿਸ ਨੇ ਤਾਨਾਸ਼ਾਹ ਢੰਗ ਨਾਲ ਦਿੱਲੀ ਪੁਲਿਸ ਨੇ ਜਬਰਨ ਹਿਰਾਸਤ ਵਿੱਚ ਲਿਆ ਹੈ।

ਹੋਰ ਪੜ੍ਹੋ : CAA ਅਤੇ NRC ਦੇ ਵਿਰੋਧ ਵਿੱਚ ਦੇਸ਼ ਭਰ 'ਚ ਪ੍ਰਦਰਸ਼ਨ ਜਾਰੀ

ਡਾਕਟਰ ਗਾਂਧੀ ਨੇ ਦਿੱਲੀ ਤੋਂ ਫੋਨ ਤੇ ਗੱਲ ਕਰਦਿਆਂ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਵਿੁਰੱਧ ਹੈ ਅਤੇ ਆਪਸੀ ਭਾਈਚਾਰੇ ਧਾਰਮਿਕ ਵਿਤਕਰੇ ਤੇ ਫਿਰਕੂ ਅਧਾਰ ਉੱਤੇ ਸਮਾਜ 'ਚ ਨਫ਼ਰਤ ਅਤੇ ਹਿੰਸਾ ਫੈਲਾ ਰਿਹਾ ਹੈ। ਇਸ ਨਾਲ ਦੇਸ਼ 'ਚ ਤਣਾਅ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਮੋਦੀ ਸਰਕਾਰ ਦੀਆਂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰੇਸ਼ਨ ਤੇ ਨਾਗਰਿਕਤਾ ਕਾਨੂੰਨ ਵਰਗੇ ਮੁੱਦਿਆਂ ਰਾਹੀਂ ਦੇਸ਼ 'ਚ ਡਰ ਅਤੇ ਨਫ਼ਰਤ ਦਾ ਮਾਹੌਲ ਪੈਦਾ ਕਰ ਰਹੀ ਹੈ।

ਉਨ੍ਹਾਂ ਸਮੁੱਚੀਆਂ ਇੰਕਲਾਬੀ ਜਮਹੂਰੀ ਤੇ ਲੋਕ ਪੱਖੀ ਸ਼ਕਤੀਆਂ ਅਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਇਸ ਫ਼ਾਸੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਹੈ। ਡਾਕਟਰ ਗਾਂਧੀ ਨੇ ਲੋਕਾਂ ਨੂੰ ਇਸ ਕਾਨੂੰਨ ਦੇ ਵਿਰੋਧ 'ਚ ਵਿਸ਼ਾਲ ਲਾਮਬੰਦੀ ਅਤੇ ਜਨਤਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੋਜ਼ਗਾਰੀ, ਵੱਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ ਹੋਣਾ ਜਿਹੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ।

Last Updated : Dec 19, 2019, 1:43 PM IST

ABOUT THE AUTHOR

...view details